ਅੰਮ੍ਰਿਤਪਾਲ ਦੇ ਸਾਥੀਆਂ ਖਿਲਾਫ ਪੁਲਿਸ ਦੀ ਵੱਡੀ ਕਾਰਵਾਈ, NSA ਹਟਾਉਣ ਤੋਂ ਬਾਅਦ ਲਿਆਂਦਾ ਜਾਵੇਗਾ ਪੰਜਾਬ

Global Team
2 Min Read

ਚੰਡੀਗੜ੍ਹ: ਪੰਜਾਬ ਪੁਲਿਸ ਅਜਨਾਲਾ ਪੁਲਿਸ ਸਟੇਸ਼ਨ ਹਮਲਾ ਮਾਮਲੇ ਵਿੱਚ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਪੁਲਿਸ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ‘ਤੇ ਸ਼ਿਕੰਜਾ ਕੱਸਣ ਜਾ ਰਹੀ ਹੈ, ਜਿਨ੍ਹਾਂ ਨੂੰ ਪਿਛਲੇ ਸਾਲ ਸਖ਼ਤ ਰਾਸ਼ਟਰੀ ਸੁਰੱਖਿਆ ਕਾਨੂੰਨ ਤਹਿਤ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਭੇਜਿਆ ਗਿਆ ਸੀ।

ਜਾਣਕਾਰੀ ਅਨੁਸਾਰ ਅੰਮ੍ਰਿਤਪਾਲ ਦੇ ਸਾਥੀਆਂ ਨੂੰ NSA ਹਟਾਉਣ ਤੋਂ ਬਾਅਦ ਪੰਜਾਬ ਲਿਆਂਦਾ ਜਾਵੇਗਾ। ਜਿੱਥੇ ਉਨ੍ਹਾਂ ਵਿਰੁਧ ਅਜਨਾਲਾ ਪੁਲਿਸ ਸਟੇਸ਼ਨ ਹਮਲੇ ਦੇ ਮਾਮਲੇ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਤੋਂ ਪੁਛਗਿੱਛ ਕਰੇਗੀ। ਜਿਸ ਤੋਂ ਕਈ ਅਹਿਮ ਖ਼ਲਾਸੇ ਹੋਣ ਦੀ ਸੰਭਾਵਨਾ ਹੈ। ਦਸ ਦਈਏ ਕਿ ਅੰਮ੍ਰਿਤਪਾਲ ਦੀ ਅਗਵਾਈ ਹੇਠ ਮਾਰੂ ਹਥਿਆਰਾਂ ਨਾਲ ਲੈਸ ਲਗਭਗ 200-250 ਲੋਕਾਂ ਦੀ ਭੀੜ ਨੇ ਅਪਣੇ ਇਕ ਸਾਥੀ ਨੂੰ ਹਿਰਾਸਤ ਵਿਚੋਂ ਛੁਡਾਉਣ ਲਈ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਕੀਤਾ ਸੀ। ਜਿਸ ਦੇ ਤਹਿਤ ਉਹ ਪੁਲਿਸ ਦੀ ਹਿਰਾਸਤ ਅਪਣੇ ਸਾਥੀ ਨੂੰ ਛੁਡਾਉਣ ’ਚ ਕਾਮਯਾਬ ਹੋ ਗਏ ਸਨ।  ਪੁਲਿਸ ਨੇ ਇਸ ਮਾਮਲੇ ਵਿਰੁਧ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਤੇ ਪਹਿਲਾਂ ਤੋਂ ਕੈਦ ਉਸ ਦੇ ਸਾਥੀ ਤੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲਾ ਨੂੰ ਅੰਜਾਮ ਦੇਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਹੁਣ ਸਾਰੇ ਕੈਦੀਆਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਲਿਆਂਦਾ ਜਾਵੇਗਾ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment