‘ਆਪ’ ‘ਚ ਵੱਡਾ ਫੇਰਬਦਲ, ਸਮਾਣਾ ਅਤੇ ਸ਼ਾਹਕੋਟ ਹਲਕਿਆਂ ਲਈ ਇੰਚਾਰਜਾਂ ਦੀ ਨਿਯੁਕਤੀ

Global Team
1 Min Read

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਸੂਬੇ ਵਿੱਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਦੋ ਵਿਧਾਨ ਸਭਾ ਹਲਕਿਆਂ ਦੇ ਹਲਕਾ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਪਾਰਟੀ ਵੱਲੋਂ 17 ਸਤੰਬਰ 2026 ਨੂੰ ਜਾਰੀ ਕੀਤੇ ਗਏ ਐਲਾਨ ਅਨੁਸਾਰ ਸਮਾਣਾ ਤੋਂ ਸੁਰਜੀਤ ਸਿੰਘ ਰੱਖੜਾ ਅਤੇ ਸ਼ਾਹਕੋਟ ਤੋਂ ਬਲਵੀਰ ਸਿੰਘ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਦੋਵਾਂ ਅਹੁਦੇਦਾਰਾਂ ਨੂੰ ਨਵੀਆਂ ਜ਼ਿੰਮੇਵਾਰੀਆਂ ਮਿਲਣ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਹਨ।

ਪਾਰਟੀ ਨੇ ਨਵੇਂ ਹਲਕਾ ਇੰਚਾਰਜਾਂ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਵਿੱਚ ਯੋਗਦਾਨ ਪਾਉਣਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment