ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ ਕੀਤਾ ਹੈ। ਇਸ ਤਹਿਤ ਸਿਵਲ ਜੱਜਾਂ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟਾਂ ਅਤੇ ਵਧੀਕ ਸਿਵਲ ਜੱਜਾਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਹੁਕਮ ਦੇ ਤਹਿਤ, ਕੁੱਲ 132 ਨਿਆਂਇਕ ਅਧਿਕਾਰੀਆਂ ਨੂੰ ਇੱਕ ਥਾਂ ਤੋਂ ਦੂਜੀ ਥਾਂ ਤਬਦੀਲ ਕੀਤਾ ਗਿਆ ਹੈ। ਸੁਰੇਸ਼ ਕੁਮਾਰ ਗੋਇਲ ਨੂੰ ਬਠਿੰਡਾ ਤੋਂ ਹੁਸ਼ਿਆਰਪੁਰ ਤਬਦੀਲ ਕਰ ਦਿੱਤਾ ਗਿਆ ਹੈ। ਉੱਥੇ ਉਹ ਸੀਨੀਅਰ ਸਿਵਲ ਜੱਜ ਵਜੋਂ ਅਹੁਦਾ ਸੰਭਾਲਣਗੇ। ਜਦੋਂਕਿ ਅਸ਼ੋਕ ਕੁਮਾਰ ਚੌਹਾਨ ਨੂੰ ਫਿਰੋਜ਼ਪੁਰ ਤੋਂ ਫਤਿਹਗੜ੍ਹ ਸਾਹਿਬ ਭੇਜਿਆ ਗਿਆ ਹੈ। ਰਾਜਵੰਤ ਕੌਰ ਦਾ ਤਬਾਦਲਾ ਕਪੂਰਥਲਾ ਤੋਂ ਪਠਾਨਕੋਟ ਅਤੇ ਗੁਰਕ੍ਰਿਪਾਲ ਸਿੰਘ ਸੇਖੋਂ ਨੂੰ ਸੰਗਰੂਰ ਤੋਂ ਬਠਿੰਡਾ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ 132 ਨਿਆਂਇਕ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।