ਚੰਡੀਗੜ੍ਹ: ਪੰਜਾਬ ਪੁਲਿਸ ਵਿੱਚ ਵੱਡਾ ਫੇਰਬਦਲ ਹੋਇਆ ਹੈ। 12 IPS ਅਧਿਕਾਰੀਆਂ ਸਮੇਤ ਕੁੱਲ 124 ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਵਿਭਾਗ ਨੇ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਹਨ। ਗ੍ਰਹਿ ਵਿਭਾਗ ਵੱਲੋਂ ਜਾਰੀ ਆਦੇਸ਼ ਅਨੁਸਾਰ ਆਈਪੀਐੱਸ ਅਧਿਕਾਰੀ ਵੀ. ਨੀਰਜਾ ਨੂੰ ਰਾਜੇਸ਼ ਕੁਮਾਰ ਜੈਸਵਾਲ ਦੀ ਜਗ੍ਹਾ ਸਪੈਸ਼ਲ ਡੀਜੀਪੀ, ਐੱਨਆਰਆਈ, ਪੰਜਾਬ, ਐੱਸਏਐੱਸ ਨਗਰ ਤਾਇਨਾਤ ਕੀਤਾ ਗਿਆ ਹੈ। ਉੱਥੇ ਹੀ ਜੈਸਵਾਲ ਨੂੰ ਏਡੀਜੀਪੀ, ਸਾਈਬਰ ਕ੍ਰਾਈਮ, ਪੰਜਾਬ, ਐੱਸਏਐੱਸ ਨਗਰ ਦੇ ਅਹੁਦੇ ‘ਤੇ ਤਾਇਨਾਤ ਕੀਤਾ ਗਿਆ ਹੈ ਅਤੇ ਉਹ ਵੀ. ਨੀਰਜਾ ਦੀ ਥਾਂ ਏਡੀਜੀਪੀ, ਜੇਲ੍ਹ, ਪੰਜਾਬ, ਚੰਡੀਗੜ੍ਹ ਦਾ ਵਾਧੂ ਚਾਰਜ ਵੀ ਸੰਭਾਲਣਗੇ।
ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, ਵੇਖੋ ਪੂਰੀ ਲਿਸਟ
Leave a Comment
Leave a Comment

