ਚੰਡੀਗੜ੍ਹ : ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਿਆ ਹੈ। ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਦਲਜੀਤ ਸਿੰਘ ਦਾ ਪੋਸਟਮਾਰਟਮ ਚੰਡੀਗੜ੍ਹ ਦੇ PGI ਹਸਪਤਾਲ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਤੋਂ ਪਹਿਲਾਂ ਬਠਿੰਡਾ ਦੇ AIIMS ਹਸਪਤਾਲ ਵਿੱਚ ਉਸ ਦਾ ਪੋਸਟਮਾਰਟਮ ਕੀਤਾ ਗਿਆ ਸੀ। ਜਾਣਕਾਰੀ ਮੁਤਾਬਕ ਬੀਤੇ ਦਿਨ ਦਲਜੀਤ ਸਿੰਘ ਦੀ ਮ੍ਰਿਤਕ ਦੇਹ PGI ਚੰਡੀਗੜ੍ਹ ਲਿਆਂਦੀ ਗਈ ਸੀ। ਜਿੱਥੇ ਪੁਲਸ ਦੇ ਸਖ਼ਤ ਪਹਿਰੇ ਹੇਠ ਪੋਸਟਮਾਰਟਮ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਉੱਧਰ, ਪਰਿਵਾਰ ਨੇ ਸਪੱਸ਼ਟ ਕੀਤਾ ਹੈ ਕਿ ਦਲਜੀਤ ਸਿੰਘ ਦਾ ਅੰਤਿਮ ਸਸਕਾਰ ਉਸ ਦੇ ਜੱਦੀ ਪਿੰਡ ਵਿੱਚ ਹੀ ਕੀਤਾ ਜਾਵੇਗਾ।
ਤੁਹਾਨੂੰ ਦੱਸ ਦਈਏ ਕਿ 27 ਅਕਤੂਬਰ ਨੂੰ ਦਲਜੀਤ ਸਿੰਘ ਦੀ ਲਾਸ਼ ਖੇਤਾਂ ਵਿੱਚੋਂ ਬਰਾਮਦ ਹੋਈ ਸੀ। ਇਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਉਸ ਦੀ ਮੌਤ ਪਿੱਛੇ ਨਸ਼ੇ ਦੀ ਓਵਰਡੋਜ਼ ਹੋਣ ਦਾ ਖਦਸ਼ਾ ਜਤਾਇਆ ਸੀ। ਹਾਲਾਂਕਿ, ਪੁਲਸ ਇਸ ਮਾਮਲੇ ਨੂੰ ਕਤਲ ਦੇ ਐਂਗਲ ਤੋਂ ਦੇਖ ਰਹੀ ਹੈ ਅਤੇ ਜਾਂਚ ਜਾਰੀ ਹੈ। ਇਸ ਮਾਮਲੇ ਵਿੱਚ ਪੁਲਸ ਵੱਲੋਂ ਕੁਝ ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਚੁੱਕਾ ਹੈ। ਜ਼ਿਕਰਯੋਗ ਹੈ ਕਿ ਜਦੋਂ ਪੁਲਸ ਨੇ ਦਲਜੀਤ ਸਿੰਘ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲਿਆ ਸੀ, ਉਸ ਸਮੇਂ ਵੀ ਕਾਫ਼ੀ ਹੰਗਾਮਾ ਹੋਇਆ ਸੀ। ਫਿਲਹਾਲ ਹੁਣ ਸਾਰਿਆਂ ਦੀਆਂ ਨਜ਼ਰਾਂ PGI ਵਿੱਚ ਹੋਣ ਵਾਲੇ ਪੋਸਟਮਾਰਟਮ ਦੀ ਰਿਪੋਰਟ ‘ਤੇ ਟਿਕੀਆਂ ਹੋਈਆਂ ਹਨ, ਜਿਸ ਤੋਂ ਬਾਅਦ ਇਸ ਮਾਮਲੇ ਵਿੱਚ ਕਈ ਅਹਿਮ ਸਵਾਲਾਂ ਦੇ ਜਵਾਬ ਮਿਲਣ ਦੀ ਉਮੀਦ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

