Big Breaking News : ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਇੱਕ ਵਾਰ ਫਿਰ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਅਦਾਲਤ ਵਿੱਚ ਲਗਾਈ ਗਈ ਅਰਜ਼ੀ ‘ਤੇ ਹੁਣ ਨਵਾਂ ਮੋੜ ਆ ਗਿਆ ਹੈ।ਅੰਮ੍ਰਿਤਸਰ ਦੀ ਅਦਾਲਤ ਨੇ ਪਹਿਲਾਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਮੰਗਿਆ ਸੀ। ਇਸ ਤੋਂ ਬਾਅਦ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਅੰਤਰਿਮ ਰਾਹਤ ਵੀ ਦਿੱਤੀ ਸੀ, ਪਰ ਕਾਗਜ਼ੀ ਕਾਰਵਾਈ ਅਤੇ ਅਸਾਮ ਤੋਂ ਪੰਜਾਬ ਲਿਆਉਣ ਦੀਆਂ ਤਿਆਰੀਆਂ ਪੂਰੀਆਂ ਨਾ ਹੋਣ ਕਾਰਨ ਉਹ ਨਿਰਧਾਰਤ ਸਮੇਂ ‘ਤੇ ਆਪਣੇ ਪਿੰਡ ਨਹੀਂ ਪਹੁੰਚ ਸਕੇ। ਹੁਣ ਉਨ੍ਹਾਂ ਦੀ ਕਾਨੂੰਨੀ ਟੀਮ ਵੱਲੋਂ ਮੁੜ ਅਦਾਲਤ ਦਾ ਰੁਖ਼ ਕੀਤਾ ਜਾ ਰਿਹਾ ਹੈ, ਤਾਂ ਜੋ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਲਈ ਨਵੀਂ ਤਰੀਕ ਮਿਲ ਸਕੇ।
ਇਹ ਵੀ ਪੜ੍ਹੌ : AAP ਵੱਲੋਂ 30 ਉਮੀਦਵਾਰਾਂ ਦਾ ਐਲਾਨ! ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਲਈ ਸੂਚੀ ਜਾਰੀ!
ਦੱਸ ਦਈਏ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ 8 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਪਰਿਵਾਰ ਵੱਲੋਂ ਉਨ੍ਹਾਂ ਦਾ ਅੰਤਿਮ ਸਸਕਾਰ ਇਸ ਉਮੀਦ ਵਿੱਚ ਟਾਲਿਆ ਗਿਆ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਆ ਕੇ ਦਰਸ਼ਨ ਕਰਨ ਦੀ ਇਜਾਜ਼ਤ ਮਿਲ ਸਕੇ। ਇਸੇ ਮੰਗ ਨੂੰ ਲੈ ਕੇ ਪਰਿਵਾਰ ਨੇ ਅੰਮ੍ਰਿਤਸਰ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਸੀ। 12 ਨਵੰਬਰ ਨੂੰ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 13 ਨਵੰਬਰ ਤੱਕ ਜਵਾਬ ਮੰਗਿਆ ਸੀ। ਇਸ ਮਾਮਲੇ ਵਿੱਚ 13 ਨਵੰਬਰ ਨੂੰ ਅਦਾਲਤ ਨੇ ਅੰਮ੍ਰਿਤਪਾਲ ਸਿੰਘ ਨੂੰ ਇੱਕ ਦਿਨ ਦੀ ਕਸਟਡੀ ਪੈਰੋਲ ਦੇਣ ਦਾ ਹੁਕਮ ਦਿੱਤਾ ਸੀ। ਇਸ ਤਹਿਤ ਉਨ੍ਹਾਂ ਨੂੰ 14 ਨਵੰਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ ਵਿਖੇ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਗਈ ਸੀ। ਪਰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਤੱਕ ਲਿਆਉਣ ਲਈ ਲੋੜੀਂਦੇ ਪ੍ਰਬੰਧ ਸਮੇਂ ਸਿਰ ਨਹੀਂ ਹੋ ਸਕੇ।
ਇਹ ਵੀ ਪੜ੍ਹੌ : Canada ‘ਚ ਨੌਕਰੀ ਕਰਨ ਵਾਲਿਆਂ ਲਈ ਵੱਡੀ ਚਿੰਤਾ, ਘੱਟੋ-ਘੱਟ ਤਨਖ਼ਾਹ ਨਾਲ ਨਹੀਂ ਹੋ ਰਿਹਾ ਗੁਜ਼ਾਰਾ
ਹੁਣ ਇਸ ਮਾਮਲੇ ਵਿੱਚ ਇੱਕ ਹੋਰ ਅਹਿਮ ਗੱਲ ਸਾਹਮਣੇ ਆਈ ਹੈ। ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਵੱਲੋਂ ਪਹਿਲਾਂ ਨੂੰਨੀ ਟੀਮ ਵੱਲੋਂ 16 ਨਵੰਬਰ ਨੂੰ ਨਵੀਂ ਅਰਜ਼ੀ ਦਾਇਰ ਕਰਨ ਦੀ ਗੱਲ ਕਹੀ ਗਈ ਹੈ। ਇਸ ਵਿੱਚ 17 ਨਵੰਬਰ ਨੂੰ ਅੰਮ੍ਰਿਤਪਾਲ ਸਿੰਘ ਨੂੰ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ ਕੀਤੀ ਜਾ ਰਹੀ ਹੈ।ਫਿਲਹਾਲ ਇਸ ਪੂਰੇ ਮਾਮਲੇ ਵਿੱਚ ਅਗਲੀ ਅਦਾਲਤੀ ਕਾਰਵਾਈ ਬੇਹੱਦ ਅਹਿਮ ਰਹਿਣ ਵਾਲੀ ਹੈ। ਪਰਿਵਾਰ ਦੀ ਕੋਸ਼ਿਸ਼ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਆਪਣੀ ਦਾਦੀ ਦੇ ਅੰਤਿਮ ਦਰਸ਼ਨ ਅਤੇ ਸਸਕਾਰ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਸਕੇ। ਹੁਣ ਦੇਖਣਾ ਹੋਵੇਗਾ ਕਿ ਅਦਾਲਤ ਵੱਲੋਂ ਨਵੀਂ ਅਰਜ਼ੀ ‘ਤੇ ਕੀ ਫ਼ੈਸਲਾ ਲਿਆ ਜਾਂਦਾ ਹੈ ਅਤੇ ਕੀ ਅੰਮ੍ਰਿਤਪਾਲ ਸਿੰਘ ਆਪਣੇ ਪਿੰਡ ਪਹੁੰਚ ਕੇ ਦਾਦੀ ਦੇ ਅੰਤਿਮ ਸਸਕਾਰ ਵਿੱਚ ਸ਼ਾਮਲ ਹੋ ਸਕਣਗੇ ਜਾਂ ਨਹੀਂ।

