“ਰੁਜ਼ਗਾਰ ਮੇਲਿਆਂ ਦੇ ਨਾਂ ‘ਤੇ ਬੇਰੁਜ਼ਗਾਰਾਂ ਨਾਲ ਕੀਤਾ ਮਜ਼ਾਕ”

TeamGlobalPunjab
1 Min Read

ਪਟਿਆਲਾ :- ਰੁਜ਼ਗਾਰ ਦੀ ਮੰਗ ਲਈ ਬੀਐੱਸਐੱਨਐਲ ਟਾਵਰ ‘ਤੇ ਲਗਾਤਾਰ 29 ਦਿਨਾਂ ਤੋਂ ਭੁੱਖੇ ਪਿਆਸੇ ਬੈਠੇ ਦੋਵੇਂ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕ ਡਟੇ ਹੋਏ ਹਨ।

ਦੱਸ ਦਈਏ ਪ੍ਰਸ਼ਾਸਨ ਨੇ ਬੇਰੁਜ਼ਗਾਰਾਂ ਦੀ ਸੁਰੱਖਿਆ ਲਈ ਚਾਰੇ ਪਾਸੇ ਜਾਲ, ਗੱਦੇ, ਐਂਬੂਲੈਂਸ ਤੇ ਫ਼ਾਇਰ ਬ੍ਰਿਗੇਡ ਦੀਆਂ ਗੱਡੀਆਂ ਤਾਇਨਾਤ ਕਰ ਦਿੱਤੀਆਂ ਹਨ। ਧਰਨਾਕਾਰੀਆਂ ਦਾ ਕਹਿਣਾ ਹੈ ਕਿ ਜੇ 20 ਤਰੀਕ ਨੂੰ ਮੁੱਖ ਮੰਤਰੀ ਦੇ ਓਐੱਸਡੀ ਐੱਮਪੀ ਸਿੰਘ ਤੇ ਸਿੱਖਿਆ ਮੰਤਰੀ ਵਿਜੈਇੰਦਰ ਨਾਲ ਪੈਨਲ ਮੀਟਿੰਗ ‘ਚ ਹੱਲ ਨਾ ਕੀਤੀਆਂ ਗਈਆਂ ਤਾਂ ਉਹ ਸੰਘਰਸ਼ ਤਿੱਖਾ ਕਰਨਗੇ।

ਇਸਤੋਂ ਇਲਾਵਾ ਟਾਵਰ ‘ਤੇ ਬੈਠੇ ਹਰਜੀਤ ਮਾਨਸਾ ਤੇ ਸੁਰਿੰਦਰਪਾਲ ਗੁਰਦਾਸਪੁਰ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਰੁਜ਼ਗਾਰ ਮੇਲਿਆਂ ਦੇ ਨਾਂ ਹੇਠ ਬੇਰੁਜ਼ਗਾਰਾਂ ਨਾਲ ਮਜ਼ਾਕ ਕੀਤਾ ਹੈ। ਉਚੇਰੀ ਯੋਗਤਾਵਾਂ ਰੱਖਣ ਵਾਲੇ ਬੇਰੁਜ਼ਗਾਰਾਂ ਨੂੰ ਜਦੋਂ ਰੁਜ਼ਗਾਰ ਮੇਲਿਆਂ ‘ਚ ਜਾ ਕੇ ਉਹ ਵੇਖਦੇ ਹਨ ਤਾਂ ਪਤਾ ਲੱਗਦਾ ਹੈ ਕਿ ਨੌਜਵਾਨਾਂ ਨੂੰ ਦੁਕਾਨਾਂ ‘ਤੇ ਨੌਕਰੀਆਂ ਦਿੱਤੀਆਂ ਜਾਂ ਰਹੀਆਂ ਹਨ ਜੋ ਕਿ ਯੋਗਤਾ ਦਾ ਮਜ਼ਾਕ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਰੁਜ਼ਗਾਰ ਮੇਲਿਆਂ ਦੇ ਨਾਂ ‘ਤੇ ਡਰਾਮੇ ਬੰਦ ਕਰਨੇ ਚਾਹੀਦੇ ਹਨ। ਜੇਕਰ ਪੰਜਾਬ ਸਰਕਾਰ ਗੰਭੀਰ ਹੈ ਤਾਂ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਖ਼ਤਮ ਕਰਨੀਆਂ ਬੰਦ ਕਰੇ ਤੇ ਉਨ੍ਹਾਂ ਦੇ ਇਸ਼ਤਿਹਾਰ ਜਾਰੀ ਕਰੇ।

TAGGED: , ,
Share this Article
Leave a comment