8 ਜੂਨ ਤੋਂ ਦਿੱਲੀ ‘ਚ ਖੁੱਲ੍ਹਣਗੇ ਮਾਲ, ਰੈਸਟੋਰੈਂਟ, ਧਾਰਮਿਕ ਸਥਾਨ ਅਤੇ ਦਿੱਲੀ ਬਾਰਡਰ : ਅਰਵਿੰਦ ਕੇਜਰੀਵਾਲ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਤਵਾਰ ਮੀਡੀਆ ਨੂੰ ਸੰਬੋਧਨ ਕਰਦਿਆਂ ਕੱਲ੍ਹ ਤੋਂ ਦਿੱਲੀ ਵਿੱਚ ਮਾਲ, ਰੈਸਟੋਰੈਂਟ ਅਤੇ ਸਾਰੇ ਧਾਰਮਿਕ ਸਥਾਨਾਂ ਨੂੰ ਖੋਲ੍ਹਣ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਭ ਜਗ੍ਹਾ ‘ਤੇ ਸੋਸ਼ਲ ਡਿਸਟੈਂਸ ਦਾ ਖਾਸ ਧਿਆਨ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੇ ਹੋਟਲ ਅਤੇ ਬੈਂਕੁਇਟ ਹਾਲਾਂ ਨੂੰ ਅਜੇ ਨਹੀਂ ਖੋਲ੍ਹਿਆ ਜਾਵੇਗਾ ਕਿਉਂਕਿ ਇਨ੍ਹਾਂ ਨੂੰ ਕਦੇ ਵੀ ਲੋੜ ਪੈਣ ‘ਤੇ ਹਸਪਤਾਲਾਂ ‘ਚ ਤਬਦੀਲ ਕੀਤਾ ਜਾ ਸਕਦਾ ਹੈ।

ਮੀਡੀਆ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਡਿਸਟੈਂਸ ਅਤੇ ਮਾਸਕ ਦੀ ਵਰਤੋਂ ਜ਼ਰੂਰ ਕੀਤੀ ਜਾਵੇ। ਬਜ਼ੁਰਗਾਂ ਵੱਲੋਂ ਅਪਣਾ ਖ਼ਾਸ ਖਿਆਲ ਰੱਖਿਆ ਜਾਵੇ। ਜਿੱਥੋਂ ਤੱਕ ਸੰਭਵ ਹੋ ਸਕੇ ਬਜ਼ੁਰਗ ਘਰਾਂ ਅੰਦਰ ਹੀ ਰਹਿਣ ਕਿਉਂਕਿ ਕੋਰੋਨਾ ਵਾਇਰਸ ਨਾਲ ਸਭ ਤੋਂ ਜ਼ਿਆਦਾ ਮੌਤਾਂ ਬਜ਼ੁਰਗਾਂ ਦੀ ਹੋ ਰਹੀ ਹੈ।

ਇਸ ਦੇ ਨਾਲ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਲ੍ਹ ਤੋਂ ਦਿੱਲੀ ਬਾਰਡਰ ਖੋਲ੍ਹਣ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਹੁਣ ਦਿੱਲੀ ਸਰਕਾਰ ਦੇ ਸਰਕਾਰੀ ਹਸਪਤਾਲਾਂ ਅਤੇ ਪ੍ਰਾਈਵੇਟ ਹਸਪਤਾਲਾਂ ‘ਚ ਸਿਰਫ ਦਿੱਲੀ ਵਾਸੀਆਂ ਦਾ ਹੀ ਇਲਾਜ ਹੋਵੇਗਾ। ਉੱਥੇ ਹੀ ਕੇਂਦਰ ਸਰਕਾਰ ਦੇ ਸਾਰੇ ਹਸਪਤਾਲ ਸਾਰਿਆਂ ਲਈ ਖੁੱਲ੍ਹੇ ਰਹਿਣਗੇ। ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਾਜਧਾਨੀ ਦਿੱਲੀ ‘ਚ ਕੋਰੋਨਾ ਦੇ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਇਸ ਲਈ ਅਜਿਹੀ ਸਥਿਤੀ ‘ਚ ਜੇਕਰ ਦਿੱਲੀ ਦੇ ਹਸਪਤਾਲ ਪੂਰੇ ਦੇਸ਼ ਲਈ ਖੋਲ੍ਹ ਦਿੱਤੇ ਤਾਂ ਦਿੱਲੀ ਵਾਸੀਆਂ ਲਈ ਮੁਸ਼ਕਲ ਪੇਸ ਆ ਸਕਦੀ ਹੈ।

ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ 7.5 ਲੱਖ ਲੋਕਾਂ ਨੇ ਉਨ੍ਹਾਂ ਨੂੰ ਸੁਝਾਅ ਭੇਜੇ ਸਨ ਜਿਨ੍ਹਾਂ ‘ਚੋਂ 90 ਫੀਸਦੀ ਲੋਕਾਂ ਦਾ ਕਹਿਣਾ ਸੀ ਕਿ ਕੋਰੋਨਾ ਕਾਲ ‘ਚ ਦਿੱਲੀ ਦੇ ਹਸਪਤਾਲ ਸਿਰਫ ਦਿੱਲੀ ਵਾਸੀਆਂ ਲਈ ਹੀ ਹੋਣੇ ਚਾਹੀਦੇ ਹਨ।

- Advertisement -

Share this Article
Leave a comment