ਕਹਿਰ ਦੀ ਗਰਮੀ ‘ਚ ਡਿਊਟੀ ਨਿਭਾਅ ਰਹੇ ਪੰਜਾਬ ਪੁਲਿਸ ਦੇ ਅਫਸਰ ਦੀ ਮੌਤ

Global Team
1 Min Read

ਮਲੋਟ: ਮਲੋਟ ਸਿਟੀ ਥਾਣੇ ਦੇ ਐੱਸ. ਐੱਚ. ਓ. ਗੁਰਦੀਪ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਦੀਪ ਸਿੰਘ ਨੂੰ ਡਿਊਟੀ ਦੌਰਾਨ ਦਿਲ ਦਾ ਦੌਰਾ ਪਿਆ। ਇਸ ਦੌਰਾਨ ਸਾਥੀ ਮੁਲਾਜ਼ਮਾਂ ਨੇ ਉਨ੍ਹਾਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ, ਜਿਥੇ ਉਨ੍ਹਾਂ ਦੀ ਮੌਤ ਹੋ ਗਈ। ਗੁਰਦੀਪ ਸਿੰਘ ਪੁਲਸ ਵਿਚ ਖੇਡ ਕੋਟੇ ਵਿਚ ਬਤੌਰ ਏ. ਐੱਸ. ਆਈ. ਭਰਤੀ ਹੋਏ ਸੀ, ਉਹ ਇਕ ਚੰਗੇ ਮੁੱਕੇਬਾਜ਼ ਸੀ ਅਤੇ ਹੁਣ ਉਹ ਮਲੋਟ ਸ਼ਹਿਰ ਵਿਚ ਬਤੌਰ ਇੰਸਪੈਕਟਰ ਕੰਮ ਕਰ ਰਹੇ ਸੀ। ਗੁਰਦੀਪ ਸਿੰਘ ਦਾ ਇੱਕ ਬੇਟਾ ਅਤੇ ਬੇਟੀ ਹੈ, ਜੋ ਇਸ ਸਮੇਂ ਕੈਨੇਡਾ ਵਿਚ ਹਨ।

ਸ੍ਰੀ ਮੁਕਤਸਰ ਸਾਹਿਬ ਦੇ ਐੱਸ. ਐੱਸ. ਪੀ. ਭਗੀਰਥ ਮੀਨਾ ਨੇ ਕਿਹਾ ਕਿ ਮਾਮਲੇ ਦੀ ਵਿਸਤ੍ਰਿਤ ਰਿਪੋਰਟ ਆਉਣ ਤੋਂ ਬਾਅਦ ਹੀ ਕੁਝ ਕਿਹਾ ਜਾ ਸਕੇਗਾ। ਮਲੋਟ ਖੇਤਰ ਦੇ ਡੀ. ਐੱਸ. ਪੀ. ਪਵਨਜੀਤ ਸਿੰਘ ਨੇ ਡਿਊਟੀ ਦੌਰਾਨ ਮੌਤ ਹੋਣ ਦੀ ਪੁਸ਼ਟੀ ਕੀਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇੰਸਪੈਕਟਰ ਗੁਰਦੀਪ ਸਿੰਘ ਪੰਜਾਬ ਦੇ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾਅ ਚੁੱਕੇ ਸਨ। ਉਨ੍ਹਾਂ ਨੇ ਪੰਜਾਬ ਦੇ ਮਾਲਵਾ ਖੇਤਰ ਵਿਚ ਆਪਣੀ ਡਿਊਟੀ ਦਾ ਜ਼ਿਆਦਾਤਰ ਸਮਾਂ ਬਤੀਤ ਕੀਤਾ। ਗੁਰਦੀਪ ਸਿੰਘ ਨੇ ਮਾਲਵਾ ਖੇਤਰ ਵਿਚ ਨਸ਼ਿਆਂ ਅਤੇ ਛੋਟੇ ਅਪਰਾਧਾਂ ਵਿਰੁੱਧ ਕਾਫੀ ਕੰਮ ਕੀਤਾ। ਦੱਸ ਦੇਈਏ ਕਿ ਮਲੋਟ ਤੋਂ ਪਹਿਲਾਂ ਉਹ ਬਠਿੰਡਾ ਵਿਚ ਤਾਇਨਾਤ ਸਨ।

Share This Article
Leave a Comment