ਮੋਗਾ: ਵਿਧਾਨ ਸਭਾ ਚੋਣਾਂ ਨੂੰ ਲੈ ਕੇ ਚੋਣ ਮੁਹਿੰਮ ਸਿੱਖਰਾ ਤੇ ਹੈ। ਜਿਸ ਦੇ ਮੱਦੇਨਜ਼ਰ ਮੋਗਾ ਵਿਖੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਜੋ ਕਿ ਕਾਂਗਰਸੀ ਉਮੀਦਵਾਰ ਵੀ ਹਨ, ਉਨ੍ਹਾਂ ਦੇ ਹੱਕ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕਾਂਗਰਸੀ ਉਮੀਦਵਾਰ ਮਾਲਵਿਕਾ ਸੂਦ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ।
ਮੁੱਖ ਮੰਤਰੀ ਚੰਨੀ ਵਲੋਂ ਇਸ ਮੌਕੇ ਕਈ ਵੱਡੇ ਐਲਾਨ ਕਰਦਿਆਂ ਕਿਹਾ ਗਿਆ ਕਿ ਸਿਹਤ ਅਤੇ ਸਿੱਖਿਆ ਮੁਫਤ ਕੀਤੀ ਜਾਵੇਗੀ। ਤਾਂ ਜੋ ਕੋਈ ਵੀ ਪੜਾਈ ਤੇ ਸਿਹਤ ਪੱਖੋਂ ਇਲਾਜ ਲਈ ਵਾਂਝਾ ਨਾ ਰਹੇ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਚੰਨੀ ਨੇ ਸੋਨੂੰ ਸੂਦ ਵਲੋਂ ਕੀਤੇ ਗਏ ਕੰਮਾਂ ਦੀ ਸ਼ਲਾਘਾ ਕਰਦੇ ਸਮੇਂ ਕਿਹਾ ਕਿ ਸਰਕਾਰ ਬਣਨ ‘ਤੇ ਮਾਲਵਿਕਾ ਸੂਦ ਕੈਬਨਿਟ ਮੰਤਰੀ ਹੋਣਗੇ।
ਉਨ੍ਹਾਂ ਅੱਗੇ ਕਿਹਾ ਕੇ ਇਹਨਾਂ ਵਰਗੇ ਸਮਾਜ ਸੇਵੀਆਂ ਨੂੰ ਅੱਗੇ ਆਉਣ ਦੀ ਲੋੜ ਹੈ ਜੋ ਲੋਕਾਂ ਦੀ ਨਿਸ਼ਕਾਮ ਸੇਵਾ ਕਰਨ ‘ਚ ਯਕੀਨ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਇਹੋ ਜਿਹੇ ਹੋਣਹਾਰ, ਪੜ੍ਹੇ ਲਿਖੇ ਅਤੇ ਨਿਸ਼ਕਾਮ ਸੇਵਾ ਕਰਨ ਵਾਲੇ ਉਮੀਦਵਾਰਾਂ ਨੂੰ ਮੰਤਰੀ ਦੀ ਪਦਵੀ ਤੱਕ ਪੁਹੰਚਣ ਤੋਂ ਕੋਈ ਨਹੀਂ ਰੋਕ ਸਕਦਾ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.