ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਐਤਵਾਰ ਨੂੰ ਆਸਨਸੋਲ ਸੰਸਦੀ ਸੀਟ ਦੀ ਉਪ ਚੋਣ ਲਈ ਸ਼ਤਰੂਘਨ ਸਿਨਹਾ ਅਤੇ ਬਾਲੀਗੰਜ ਵਿਧਾਨ ਸਭਾ ਸੀਟ ਦੀ ਉਪ ਚੋਣ ਲਈ ਤ੍ਰਿਣਮੂਲ ਕਾਂਗਰਸ ਦੇ ਬਾਬੁਲ ਸੁਪ੍ਰੀਓ ਨੂੰ ਉਮੀਦਵਾਰ ਵਜੋਂ ਨਾਮਜ਼ਦ ਕੀਤਾ ਹੈ।
ਟੀਐਮਸੀ ਮੁਖੀ ਨੇ ਟਵੀਟ ਕੀਤਾ, “ਤ੍ਰਿਣਮੂਲ ਕਾਂਗਰਸ ਦੀ ਤਰਫੋਂ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਮਸ਼ਹੂਰ ਅਭਿਨੇਤਾ ਸ਼ਤਰੂਘਨ ਸਿਨਹਾ ਆਸਨਸੋਲ ਲੋਕ ਸਭਾ ਸੀਟ ਦੀਆਂ ਉਪ ਚੋਣਾਂ ਵਿੱਚ ਸਾਡੇ ਉਮੀਦਵਾਰ ਹੋਣਗੇ।”ਉਨ੍ਹਾਂ ਟਵੀਟ ਕੀਤਾ ਕਿ ਸਾਬਕਾ ਕੇਂਦਰੀ ਮੰਤਰੀ ਅਤੇ ਮਸ਼ਹੂਰ ਗਾਇਕ ਬਾਬੁਲ ਸੁਪ੍ਰੀਓ ਬਾਲੀਗੰਜ ਵਿਧਾਨ ਸਭਾ ਸੀਟ ਦੀ ਉਪ ਚੋਣ ਵਿੱਚ ਸਾਡੇ ਉਮੀਦਵਾਰ ਹੋਣਗੇ।
Happy to announce on behalf of the All India Trinamool Congress that Sri Shatrughan Sinha, former Union Minister and famed actor, will be our candidate in Loksabha by-election from Asansol. (1/2)
— Mamata Banerjee (@MamataOfficial) March 13, 2022
ਆਸਨਸੋਲ ਲੋਕ ਸਭਾ ਸੀਟ ਤੋਂ ਦੋ ਵਾਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਰਹੇ ਸੁਪ੍ਰਿਓ ਦੇ ਪਿਛਲੇ ਸਾਲ ਪਾਰਟੀ ਛੱਡਣ ਅਤੇ ਟੀਐਮਸੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਸੀਟ ਖਾਲੀ ਹੋ ਗਈ ਸੀ। ਇਸ ਦੇ ਨਾਲ ਹੀ ਬਾਲੀਗੰਜ ਵਿਧਾਨ ਸਭਾ ਸੀਟ ਰਾਜ ਮੰਤਰੀ ਸੁਬਰਤ ਮੁਖਰਜੀ ਦੀ ਮੌਤ ਤੋਂ ਬਾਅਦ ਖਾਲੀ ਹੋ ਗਈ ਸੀ।
ਜ਼ਿਕਰਯੋਗ ਹੈ ਕਿ ਬੰਗਾਲ ‘ਚ 12 ਅਪ੍ਰੈਲ ਨੂੰ ਇਕ ਲੋਕ ਸਭਾ ਅਤੇ ਚਾਰ ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਹੋਣੀਆਂ ਹਨ। ਇਨ੍ਹਾਂ ਦੋਵਾਂ ਦਿੱਗਜਾਂ ਦੀ ਚੋਣ ਨੂੰ ਲੈ ਕੇ ਸਿਆਸਤ ਇਕ ਵਾਰ ਫਿਰ ਗਰਮਾ ਗਈ ਹੈ।