ਲੱਗ ਗਿਆ ਮਮਤਾ ਬੈਨਰਜੀ ‘ਤੇ ਬੈਨ, ਹੁਣ ਨਹੀਂ ਕਰ ਸਕਣਗੇ ਪ੍ਰਚਾਰ

TeamGlobalPunjab
1 Min Read

ਕੋਲਕਾਤਾ : ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਦੌਰਾਨ ਇਲੈਕਸ਼ਨ ਕਮਿਸ਼ਨ ਨੇ ਸਖਤ ਕਦਮ ਚੁੱਕਦੇ ਹੋਏ ਮਮਤਾ ਬੈਨਰਜੀ ‘ਤੇ ਚੋਣਾਂ ਲਈ ਪ੍ਰਚਾਰ ‘ਤੇ 24 ਘੰਟੇ ਦਾ ਬੈਨ ਲਗਾ ਦਿੱਤਾ ਹੈ। ਹੁਣ ਮਮਤਾ ਬੈਨਰਜੀ ਇਕ ਦਿਨ ਵਿਧਾਨ ਸਭਾ ਚੋਣਾਂ ਦੇ ਲਈ ਪ੍ਰਚਾਰ ਨਹੀਂ ਕਰ ਸਕਣਗੇ।

ਚੋਣ ਜ਼ਾਬਤੇ ਦੀ ਉਲੰਘਣਾ ਕਰਨ ‘ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਦੇ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ‘ਤੇ ਮੁਸਲਿਮ ਵੋਟਾਂ ਅਤੇ ਕਥਿਤ ਤੌਰ ‘ਤੇ ਲੋਕਾਂ ਨੂੰ ਕੇਂਦਰੀ ਸੁਰੱਖਿਆ ਬਲਾਂ ਦੇ ਖ਼ਿਲਾਫ਼ ਬਗ਼ਾਵਤ ਕਰਨ ਦੇ ਲਈ ਉਕਸਾਨ ਸੰਬੰਧੀ ਕੁਮੈਂਟ ਕਰਨ ਦਾ ਇਲਜ਼ਾਮ ਹੈ।

ਇਸ ਤੋਂ ਇਲਾਵਾ ਮਮਤਾ ਬੈਨਰਜੀ ਦੇ ਖਿਲਾਫ ਹੁਣ ਤੱਕ ਇਲੈਕਸ਼ਨ ਕਮਿਸ਼ਨ ਵੱਲੋਂ ਇਕ ਹਫ਼ਤੇ ਦੇ ਅੰਦਰ ਦੋ ਨੋਟਿਸ ਵੀ ਜਾਰੀ ਹੋ ਗਏ ਹਨ। ਉੱਧਰ ਦੂਜੇ ਪਾਸੇ ਚੋਣ ਕਮਿਸ਼ਨ ਵੱਲੋਂ ਲਗਾਏ ਗਏ ਬੈਨ ਦੇ ਫੈਸਲੇ ਖ਼ਿਲਾਫ਼ ਮਮਤਾ ਬੈਨਰਜੀ ਨੇ ਕੋਲਕਾਤਾ ‘ਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਮਮਤਾ ਬੈਨਰਜੀ ਨੇ ਇਸ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੱਤਾ ਹੈ।

Share this Article
Leave a comment