ਮਮਤਾ ਬੈਨਰਜੀ ਨੇ ਭਾਜਪਾ ਨੂੰ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਦਿੱਤੀ ਚੁਣੌਤੀ

Rajneet Kaur
3 Min Read

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਨ੍ਹਾਂ ਦੋਸ਼ਾਂ ਨੂੰ ‘ਬੇਬੁਨਿਆਦ’ ਕਰਾਰ ਦਿੰਦੇ ਹੋਏ ਉਨ੍ਹਾਂ ਨੂੰ  ਗ੍ਰਿਫਤਾਰ ਕਰਨ ਦੀ ਚੁਣੌਤੀ ਦਿੱਤੀ ਕਿ ਉਸ ਨੇ ਅਤੇ ਉਸ ਦੇ ਰਿਸ਼ਤੇਦਾਰਾਂ ਨੇ ਪਿਛਲੇ ਕੁਝ ਸਾਲਾਂ ‘ਚ ਆਪਣੀ ਜਾਇਦਾਦ ‘ਚ ਬੇਤਹਾਸ਼ਾ ਵਾਧਾ ਕੀਤਾ ਹੈ।

ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਮਮਤਾ ਨੇ ਕਿਹਾ ਕਿ ਕੇਂਦਰੀ ਏਜੰਸੀਆਂ ਅਤੇ ਭਾਜਪਾ ਦੇ ਗਲਤ ਤਰੀਕੇ ਨਾਲ ਕਮਾਏ ਪੈਸੇ ਦੀ ਵਰਤੋਂ ਦੂਜੀਆਂ ਪਾਰਟੀਆਂ ਵੱਲੋਂ ਚਲਾਈਆਂ ਜਾ ਰਹੀਆਂ ਸੂਬਾ ਸਰਕਾਰਾਂ ਨੂੰ ਡੇਗਣ ਲਈ ਕੀਤੀ ਜਾ ਰਹੀ ਹੈ। ਮਮਤਾ ਨੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਗਵਾ ਪਾਰਟੀ ਨੂੰ ਹਰਾਉਣ ਦਾ ਪ੍ਰਣ ਵੀ ਲਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਾਰਿਆਂ ਨੂੰ ਚੋਰ ਕਹਿ ਰਹੀ ਹੈ। ਉਹ ਇਸ ਤਰ੍ਹਾਂ ਪ੍ਰਚਾਰ ਕਰ ਰਹੇ ਹਨ ਜਿਵੇਂ ਟੀਐਮਸੀ ਵਿੱਚ ਅਸੀਂ ਸਾਰੇ ਚੋਰ ਹਾਂ ਅਤੇ ਸਿਰਫ਼ ਭਾਜਪਾ ਅਤੇ ਇਸਦੇ ਨੇਤਾ ਹੀ ਪਵਿੱਤਰ ਹਨ। ਭਾਜਪਾ ਚੁਣੀਆਂ ਹੋਈਆਂ ਰਾਜ ਸਰਕਾਰਾਂ ਨੂੰ ਡੇਗਣ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕਰ ਰਹੀ ਹੈ। ਫਿਰਹਾਦ ਹਕੀਮ ਅਤੇ ਅਭਿਸ਼ੇਕ ਬੈਨਰਜੀ ਸਮੇਤ ਸੀਨੀਅਰ ਟੀਐਮਸੀ ਨੇਤਾਵਾਂ ਦੇ ਖਿਲਾਫ ਇੱਕ ਭੈੜੀ ਮੁਹਿੰਮ ਚਲਾਈ ਜਾ ਰਹੀ ਹੈ।

ਮਮਤਾ ਬੈਨਰਜੀ ਨੇ ਕਿਹਾ ਕਿ ਉਹ (ਭਾਜਪਾ) ਟੀਐਮਸੀ ਨੇਤਾਵਾਂ ਨਾਲ ਪੈਸੇ ਦੀ ਗੱਲ ਕਰ ਰਹੇ ਹਨ। ਭਾਜਪਾ ਨੂੰ ਮਹਾਰਾਸ਼ਟਰ ਮਾਡਲ ਅਨੁਸਾਰ ਚੁਣੀਆਂ ਹੋਈਆਂ ਸੂਬਾ ਸਰਕਾਰਾਂ ਨੂੰ ਹਟਾਉਣ ਲਈ ਹਜ਼ਾਰਾਂ ਕਰੋੜ ਰੁਪਏ ਕਿੱਥੋਂ ਮਿਲ ਰਹੇ ਹਨ। ਭਾਜਪਾ ਹਵਾਲਾ ਰਾਹੀਂ ਵਿਦੇਸ਼ਾਂ ‘ਚ ਪੈਸਾ ਲਗਾ ਰਹੀ ਹੈ। 2024 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ ਹਰਾਉਣਾ ਪਵੇਗਾ। ਉਨ੍ਹਾਂ ਕਿਹਾ ਕਿ “ਕਿਸੇ ਨੇ ਉਨ੍ਹਾਂ ਨੂੰ ਦੱਸਿਆ ਕਿ ਭਾਜਪਾ ਨੇ ਉਨ੍ਹਾਂ ਵਿਰੁੱਧ ਇਹ ਕਹਿ ਕੇ ਕੇਸ ਦਰਜ ਕਰਵਾਇਆ ਹੈ ਕਿ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਜਾਇਦਾਦ ਪਿਛਲੇ ਕੁਝ ਸਾਲਾਂ ਵਿੱਚ ਤੇਜ਼ੀ ਨਾਲ ਵਧੀ ਹੈ।ਮਮਤਾ ਨੇ ਕਿਹਾ ਕਿ ਉਹ ਰਿਸ਼ਤੇਦਾਰਾਂ ਨਾਲ ਇਕੱਠੇ ਸਿਰਫ ਤਿਓਹਾਰ ਮਨਾਉਂਦੇ ਹਨ ਅਤੇ ਉਨ੍ਹਾਂ ਦੀ ਜ਼ਿੰਮੇਵਾਰੀ ਸਿਰਫ ਉਨ੍ਹਾਂ ਦੀ ਮਾਂ ਦੀ ਸੀ।”

ਮਮਤਾ ਬੈਨਰਜੀ ਨੇ ਬਿਲਕਿਸ ਬਾਨੋ ਬਲਾਤਕਾਰ ਮਾਮਲੇ ਦੇ 11 ਦੋਸ਼ੀਆਂ ਦੀ ਰਿਹਾਈ ਨੂੰ ਲੈ ਕੇ ਵੀ ਭਾਜਪਾ ‘ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਉਹ ਦੋਸ਼ੀਆਂ ਖਿਲਾਫ ਕਾਰਵਾਈ ਕਰਾਉਣ ਲਈ ਕੋਲਕਾਤਾ ‘ਚ 48 ਘੰਟੇ ਦਾ ਧਰਨਾ ਦੇਵੇਗੀ। ਭਾਜਪਾ ‘ਬੇਟੀ ਬਚਾਓ’ ਦੀ ਗੱਲ ਕਰਦੀ ਹੈ ਪਰ ਉਨ੍ਹਾਂ ਨੇ ਬਿਲਕਿਸ ਬਾਨੋ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment