ਮਮਤਾ ਬੈਨਰਜੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਲਈ ਤਿਆਰ, ਕਹੀ ਇਹ ਗੱਲ

Rajneet Kaur
2 Min Read

ਨਿਊਜ਼ ਡੈਸਕ: ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੱਛਮੀ ਬੰਗਾਲ ‘ਚ ਵਿਰੋਧੀ ਧਿਰ ਦੇ ਨੇਤਾ ਸ਼ੁਭੇਂਦੂ ਅਧਿਕਾਰੀ ਦੇ ਦੋਸ਼ਾਂ ਤੋਂ ਬਾਅਦ ਅਸਤੀਫਾ ਦੇਣ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ  ਜੇਕਰ ਇਹ ਸਾਬਿਤ ਹੋ ਜਾਂਦਾ ਹੈ ਕਿ ਤ੍ਰਿਣਮੂਲ ਕਾਂਗਰਸ (ਟੀਐਮਸੀ) ਤੋਂ ਰਾਸ਼ਟਰੀ ਪਾਰਟੀ ਦਾ ਦਰਜਾ ਖੋਹੇ ਜਾਣ ਤੋਂ ਬਾਅਦ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਫੋਨ ਕੀਤਾ ਸੀ, ਤਾਂ ਉਹ ਆਪਣਾ ਅਸਤੀਫਾ ਦੇ ਦੇਵੇਗੀ।

ਮਮਤਾ ਬੈਨਰਜੀ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੀ ਪਾਰਟੀ ਦਾ ਨਾਂ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਹੀ ਰਹੇਗਾ। ਦਸ ਦਈਏ ਕਿ  ਸ਼ੁਭੇਂਦੂ ਅਧਿਕਾਰੀ ਨੇ ਦਾਅਵਾ ਕੀਤਾ ਸੀ ਕਿ ਜਦੋਂ ਚੋਣ ਕਮਿਸ਼ਨ ਦੁਆਰਾ ਟੀਐਮਸੀ ਦੀ ਰਾਸ਼ਟਰੀ ਪਾਰਟੀ ਦਾ ਦਰਜਾ ਰੱਦ ਕਰ ਦਿੱਤਾ ਗਿਆ ਸੀ ਉਦੋਂ ਮਮਤਾ ਬੈਨਰਜੀ ਨੇ ਅਮਿਤ ਸ਼ਾਹ ਨੂੰ ਫੋਨ ਕਰਕੇ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ।

ਇਸ ‘ਤੇ ਸੀਐਮ ਮਮਤਾ ਬੈਨਰਜੀ ਨੇ ਕਿਹਾ ਕਿ ਸਾਰੀਆਂ ਪਾਰਟੀਆਂ ਲਈ 10 ਸਾਲ ਬਾਅਦ ਰਾਸ਼ਟਰੀ ਪਾਰਟੀ ਦੀ ਸਥਿਤੀ ਦੀ ਸਮੀਖਿਆ ਕਰਨਾ ਨਿਯਮ ਹੈ। ਇਸ ਅਨੁਸਾਰ ਅਗਲੀ ਸਮੀਖਿਆ 2026 ‘ਚ ਕੀਤੀ ਜਾਣੀ ਸੀ, ਪਰ ਉਨ੍ਹਾਂ ਨੇ 2019 ‘ਚ ਇਸ ਤਰ੍ਹਾਂ ਕਰ ਦਿਤਾ। ਉਨ੍ਹਾਂ ਕਿਹਾ ਕਿ  ਉਨ੍ਹਾਂ ਦੀ ਪਾਰਟੀ ਦਾ ਨਾਂ ‘ਆਲ ਇੰਡੀਆ ਤ੍ਰਿਣਮੂਲ ਕਾਂਗਰਸ’ ਹੀ ਰਹੇਗਾ। ਜੇਕਰ ਭਾਜਪਾ ਨੂੰ ਕੋਈ ਸਮੱਸਿਆ ਹੈ ਤਾਂ ਉਹ ਚੋਣ ਕਮਿਸ਼ਨ ਤੱਕ ਪਹੁੰਚ ਕਰ ਸਕਦੀ ਹੈ, ਪਰ ਅਸੀਂ ਆਮ ਲੋਕਾਂ ਤੱਕ ਪਹੁੰਚ ਕਰਾਂਗੇ। ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਪਿਛਲੇ ਹਫ਼ਤੇ ਹੀ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ, ਸ਼ਰਦ ਪਵਾਰ ਦੀ ਐਨਸੀਪੀ ਅਤੇ ਸੀਪੀਆਈ ਦੀ ਰਾਸ਼ਟਰੀ ਪਾਰਟੀ ਦਾ ਦਰਜਾ ਖ਼ਤਮ ਕਰ ਦਿੱਤਾ ਹੈ। ਸ਼ੁਭੇਂਦੂ ਅਧਿਕਾਰੀ ਦੇ ਬਿਆਨ ਦਾ ਵਿਰੋਧ ਕਰਦੇ ਹੋਏ, ਟੀਐਮਸੀ ਨੇ ਕਿਹਾ ਕਿ ਉਨ੍ਹਾਂ ਦੇ ਦੋਸ਼ਾਂ ਵਿੱਚ ਇੱਕ ਵੀ ਸੱਚਾਈ ਨਹੀਂ ਹੈ। ਟੀਐਮਸੀ ਦੇ ਬੁਲਾਰੇ ਕੁਨਾਲ ਘੋਸ਼ ਨੇ ਕਿਹਾ ਕਿ ਸ਼ੁਭੇਂਦੂ ਅਧਿਕਾਰੀ ਆਦਤਨ ਝੂਠ ਬੋਲਦੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment