ਕੋਲਕਾਤਾ: ਪੱਛਮੀ ਬੰਗਾਲ ਵਿਚ ਮਮਤਾ ਬੈਨਰਜੀ ਦੀ ਪਾਰਟੀ ਟੀਐੱਮਸੀ ਨੇ ਤੀਜੀ ਵਾਰ ਜਿੱਤ ਹਾਸਲ ਕੀਤੀ। ਮਮਤਾ ਬੈਨਰਜੀ 5 ਮਈ ਨੂੰ ਤੀਜੀ ਵਾਰ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣਗੇ। ਬੰਗਾਲ ਦੇ ਰਾਜਪਾਲ ਓ. ਪੀ. ਧਨਖੜ ਮਮਤਾ ਬੈਨਰਜੀ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁਕਾਉਣਗੇ।
ਕੋਲਕਾਤਾ ਵਿਚ ਸੋਮਵਾਰ ਟੀ. ਐੱਮ. ਸੀ. ਦੇ ਪਾਰਟੀ ਦਫ਼ਤਰ ’ਚ ਬੈਠਕ ਹੋਈ, ਜਿਸ ’ਚ ਮਮਤਾ ਬੈਨਰਜੀ ਨੂੰ ਤੀਜੀ ਵਾਰ ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ।
ਇਹ ਵੀ ਦੱਸਣਯੋਗ ਹੈ ਕਿ ਮਮਤਾ ਨੰਦੀਗ੍ਰਾਮ ਤੋਂ ਚੋਣ ਹਾਰ ਗਈ, ਉਨ੍ਹਾਂ ਨੂੰ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਨੇ 1,956 ਵੋਟਾਂ ਨਾਲ ਹਰਾਇਆ। ਉਧਰ ਦੂਜੇ ਪਾਸੇ ਟੀਐੱਮਸੀ ਨੇ ਚੋਣ ਕਮਿਸ਼ਨ ਨੂੰ ਵੋਟਾਂ ਦੀ ਮੁੜ ਗਿਣਤੀ ਲਈ ਬੇਨਤੀ ਕੀਤੀ ਸੀ ਪਰ ਚੋਣ ਕਮਿਸ਼ਨ ਨੇ ਇਸ ਅਪੀਲ ਨੂੰ ਠੁਕਰਾ ਦਿੱਤਾ। ਜਿਸ ਤੋਂ ਬਾਅਦ ਮਮਤਾ ਨੇ ਕਿਹਾ ਕਿ ਉਹ ਨੰਦੀਗ੍ਰਾਮ ਦੇ ਚੋਣ ਨਤੀਜਿਆਂ ਖ਼ਿਲਾਫ਼ ਕੋਰਟ ’ਚ ਜਾਵੇਗੀ।