ਮਮਤਾ ਬੈਨਰਜੀ ਅੱਜ ਸਵੇਰੇ 10:45 ਵਜੇ ਮੁੱਖ ਮੰਤਰੀ ਅਹੁਦੇ ਦੀ ਚੁੱਕਣਗੇ ਸਹੁੰ

TeamGlobalPunjab
1 Min Read

ਕੋਲਕਾਤਾ : ਵਿਧਾਨਸਭਾ ਚੋਣਾਂ ਵਿੱਚ ਵੱਡੀ ਜਿੱਤ ਹਾਸਲ ਕਰਣ ਤੋਂ ਬਾਅਦ ਟੀ.ਐੱਮ.ਸੀ. ਸੁਪਰੀਮੋ ਮਮਤਾ ਬੈਨਰਜੀ ਅੱਜ ਸਵੇਰੇ 10:45 ਵਜੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣਗੇ ।

ਕੋਰੋਨਾ ਮਹਾਮਾਰੀ ਦੇ ਮੱਦੇਨਜ਼ਰ ਰਾਜਭਵਨ ਵਿਚ ਕਰਵਾਏ ਜਾ ਰਹੇ ਸਾਦੇ ਸਮਾਰੋਹ ਵਿਚ ਸਿਰਫ਼ 50 ਲੋਕਾਂ ਨੂੰ ਸੱਦਾ ਦਿੱਤਾ ਗਿਆ ਹੈ। ਤ੍ਰਿਣਮੂਲ ਕਾਂਗਰਸ ਵੱਲੋਂ ਸਹੁੰ ਚੁੱਕ ਸਮਾਰੋਹ ਵਿੱਚ ਕੁਝ ਵਿਸ਼ੇਸ਼ ਲੋਕਾਂ ਨੂੰ ਵੀ ਬੁਲਾਇਆ ਗਿਆ ਹੈ । ਇਨ੍ਹਾਂ ਵਿੱਚ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਦਿਲੀਪ ਘੋਸ਼, ਸਾਬਕਾ ਮੁੱਖ ਮੰਤਰੀ ਬੁੱਧਦੇਬ ਭੱਟਾਚਾਰੀਆ, ਬੀਸੀਸੀਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਅਤੇ ਹੋਰ ਸ਼ਾਮਿਲ ਹਨ। ਚੋਣ ਗਰਮੀਆਂ ਦੌਰਾਨ ਟੀਐਮਸੀ ਰਣਨੀਤੀਕਾਰ ਰਹੇ ਪ੍ਰਸ਼ਾਂਤ ਕਿਸ਼ੋਰ ਵੀ ਪ੍ਰੋਗਰਾਮ ਵਿੱਚ ਸ਼ਾਮਿਲ ਹੋਣਗੇ। ਸਹੁੰ ਚੁੱਕਣ ਤੋਂ ਬਾਅਦ ਮਮਤਾ ਬੈਨਰਜੀ ਸਿੱਧਾ ਨਬੰਨਾ ਜਾਣਗੇ। ਨਬੰਨਾ ਵਿੱਚ ਮਮਤਾ ਬੈਨਰਜੀ ਨੂੰ ਗਾਰਡ ਆਫ ਆਨਰ ਦਿੱਤਾ ਜਾਵੇਗਾ।

 

 

- Advertisement -

Share this Article
Leave a comment