ਕੋਲਕਾਤਾ : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਬੁੱਧਵਾਰ ਨੂੰ ਵਾਲ-ਵਾਲ ਬਚ ਗਈ। ਮਮਤਾ ਬੈਨਰਜੀ ਦੇ ਸਿਰ ‘ਤੇ ਮਾਮੂਲੀ ਸੱਟ ਲੱਗੀ ਹੈ। ਹਾਦਸਾ ਉਦੋਂ ਵਾਪਰਿਆ ਜਦੋਂ ਉਨ੍ਹਾਂ ਦਾ ਕਾਫਲਾ ਵਰਧਮਾਨ ਤੋਂ ਕੋਲਕਾਤਾ ਵਾਪਿਸ ਆ ਰਿਹਾ ਸੀ।
ਮਿਲੀ ਜਾਣਕਾਰੀ ਅਨੁਸਾਰ ਕਿਸੇ ਹੋਰ ਵਾਹਨ ਨਾਲ ਟਕਰਾਉਣ ਤੋਂ ਬਚਣ ਲਈ ਕਾਰ ਨੂੰ ਅਚਾਨਕ ਰੋਕਣਾ ਪਿਆ। ਰਸਤੇ ਵਿਚ ਵਿਜ਼ੀਬਿਲਟੀ ਘੱਟ ਹੋਣ ਤੇ ਧੁੰਦ ਹੋਣ ਕਾਰਨ ਹਾਦਸਾ ਵਾਪਰਿਆ। ਕਾਰ ਦੇ ਬ੍ਰੇਕ ਲੱਗਣ ‘ਤੇ ਮੁੱਖ ਮੰਤਰੀ ਨੂੰ ਸਿਰ ਵਿਚ ਸੱਟ ਲੱਗੀ। ਉਨ੍ਹਾਂ ਦਾ ਮੁੱਢਲਾ ਇਲਾਜ ਕਰ ਦਿੱਤਾ ਗਿਆ ਹੈ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਠੀਕ ਹਨ।ਉਹ ਗੱਲ ਕਰ ਰਹੇ ਹਨ ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।