ਮੰਗੂ ਮੱਠ ਨੂੰ ਢਾਹੇ ਜਾਣ ਦਾ ਮਾਮਲਾ : ਬੈਂਸ ਭਰਾਵਾਂ ਨੇ ਕੀਤਾ ਪ੍ਰਦਰਸ਼ਨ

TeamGlobalPunjab
2 Min Read

ਉਡੀਸ਼ਾ : ਇੰਨੀ ਦਿਨੀਂ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਮੰਗੂ ਮੱਠ ਦੇ ਢਾਹੇ ਜਾਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ। ਇਸੇ ਸਿਲਸਿਲੇ ਅੱਜ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਵੱਲੋਂ ਵੀ  ਮੱਠ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਸ਼ਾਂਤੀਪੂਰਨ ਰੋਸ ਮੁਜ਼ਾਹਰਾ ਕੱਢਿਆ ਗਿਆ। ਉਨ੍ਹਾਂ ਨੇ ਮੱਠ ਦੇ ਢਾਹੇ ਜਾਣ ਦਾ ਵਿਰੋਧ ਕੀਤਾ।ਬੈਂਸ ਨੇ ਬੋਲਦਿਆਂ ਕਿਹਾ ਕਿ ਮੱਠ ਨੂੰ ਢਾਹੇ ਜਾਣ ਤੋਂ ਨਾ ਰੋਕਿਆ ਗਿਆ ਤਾਂ ਉਨ੍ਹਾਂ ਵੱਲੋਂ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤਾ ਜਾਵੇਗਾ।

ਦੱਸ ਦਈਏ ਕਿ ਚਰਚਾ ਹੈ ਉਡੀਸ਼ਾ ਸਰਕਾਰ ਜਗਨਨਾਂਥ ਪੁਰੀ ਮੰਦਰ ਦੇ ਸੁੰਦਰੀਕਰਨ ਲਈ ਇਸ ਦੇ 75 ਮੀਟਰ ਦੇ ਘੇਰੇ ਵਿੱਚ ਆਉਣ ਵਾਲੀਆਂ ਇਮਾਰਤਾਂ ਨੂੰ ਢਾਹੁਣ ਜਾ ਰਹੀ ਹੈ। ਜਿਸ ਵਿੱਚ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਮੰਗੂ ਮੱਠ ਦੀ ਇਮਾਰਤ ਵੀ ਆਉਦੀ ਹੈ। ਇਸ ਗੱਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲ੍ਹੋਂ ਕੋਈ ਵੀ ਖਾਸ ਧਿਆਨ ਨਹੀ ਦਿੱਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮੰਗੂ ਮੱਠ ਦਾ ਦੌਰਾ ਕਰਨ ਲਈ ਸਿਰਫ ਇੱਕ ਟੀਮ ਭੇਜੀ ਗਈ ਸੀ ਜਿਸ ਨੇ ਦੌਰਾ ਕਰਕੇ ਆਪਣੀ ਰਿਪੋਰਟ ਵਿੱਚ ਇਹ ਆਖ ਦਿੱਤਾ ਸੀ ਕਿ ਇਹ ਸਥਾਨ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਨਹੀਂ ਹੈ। ਹੁਣ ਬੀਤੇ ਦਿਨ ਉਡੀਸ਼ਾ ਸਰਕਾਰ ਨੇ ਮੰਗੂ ਮੱਠ ਦੇ ਸਿਰਫ 8 ਬਾਏ 10 ਫੁੱਟ ਦੇ ਗੁੰਬਦ ਨੂੰ ਛੱਡ ਬਾਕੀ ਸਾਰੀ ਇਮਾਰਤ ਨੂੰ ਢਹਿ ਢੇਰੀ ਕਰ ਦਿੱਤਾ ਹੈ। ਜਿਸ ਸਮੇ ਮੱਠ ਦੀ ਇਮਾਰਤ ਨੂੰ ਢਾਹਿਆ ਜਾ ਰਿਹਾ ਸੀ ਉਸ ਸਮੇ ਗੁਰਦੁਆਰਾ ਆਰਤੀ ਸਾਹਿਬ ਦੇ ਪ੍ਰਬੰਧਕ ਜਗਦੀਪ ਸਿੰਘ ਵੱਲ੍ਹੋਂ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਇਸ ਵਰਤ ਰਹੀ ਅਣਹੋਣੀ ਤੋ ਜਾਣੂ ਕਰਵਾਇਆ ਗਿਆ ਸੀ।

ਜਦੋ ਮੰਗੂ ਮੱਠ ਦੀ ਬਾਕੀ ਇਮਾਰਤ ਢਹਿ ਢੇਰੀ ਕਰ ਦਿੱਤੀ ਗਈ ਤਾਂ ਉਦੋ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ 19 ਦਸੰਬਰ ਨੂੰ ਅਕਲ ਤਖਤ ਸਾਹਿਬ ‘ਤੇ ਸ਼੍ਰੋਮਣੀ ਕਮੇਟੀ, ਦਿੱਲੀ ਸਿੱਖ ਗੁਰੂਦੁਆਰਾ ਮੈਨੇਜਮੈਂਟ ਕਮੇਟੀ ਸਮੇਤ ਬਾਕੀ ਕਮੇਟੀਆਂ ਨੂੰ ਤਲਬ ਕੀਤਾ ਗਿਆ ਸੀ ਅਤੇ ਇਸ ਤੋਂ ਬਾਅਦ ਉਨ੍ਹਾਂ ਵੱਲੋਂ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ ਜਿਹੜੀ ਕਿ ਇਸ ਦੀ ਜਾਂਚ ਕਰੇਗੀ ਅਤੇ ਸਾਰੀਆਂ ਕਮੇਟੀਆਂ ਇਸ ਦਾ ਸਾਥ ਦੇਣਗੀਆਂ।

Share this Article
Leave a comment