ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਸੌਦਾ ਸਾਧ ਨਾਲ ਸਬੰਧ: ਬੀਬੀ ਜਗੀਰ ਕੌਰ

TeamGlobalPunjab
2 Min Read

ਸ੍ਰੀ ਅਨੰਦਪੁਰ ਸਾਹਿਬ : ਪਿਛਲੇ ਦੋ ਦਿਨ ਪਹਿਲਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਦੋਸ਼ੀ ਦਾ ਸੌਦਾ ਸਾਧ ਦੇ ਨਾਲ ਸਬੰਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਜਥੇਬੰਦੀਆਂ ਨੂੰ ਜਾਂਚ ‘ਚ ਪਤਾ ਲੱਗਿਆ ਹੈ ਕਿ ਦੋਸ਼ੀ ਦਾ ਪਿਤਾ ਅਮਰੀਕਾ ਰਹਿੰਦਾ ਹੈ ਜੋ ਕਿ ਸੌਦਾ ਸਾਧ ਦੇ ਪ੍ਰਬੰਧਕੀ ਕਮੇਟੀ ਦਾ ਮੈਂਬਰ ਵੀ ਹੈ।

ਬੀਬੀ ਜਗੀਰ ਕੌਰ ਨੇ ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਰ ਗਰਮਦਲੀਆਂ ਨੂੰ ਕਿਹਾ ਕਿ ਉਹ ਕੇਸਗੜ੍ਹ ਸਾਹਿਬ ਵਿਖੇ ਧਰਨਾ ਦੇਣ ਦੀ ਬਜਾਏ ਜ਼ਿਲ੍ਹਾ ਰੂਪਨਗਰ ਦੇ ਐੱਸਐੱਸਪੀ ਦਾ ਸਿਰ ਪਾੜਨ।

ਦੂਜੇ ਪਾਸੇ ਉਸ ਨੇ ਇਹ ਕਿਹਾ ਕਿ ਜਦੋਂ ਸੇਵਾਦਾਰਾਂ ਨੇ ਦੋਸ਼ੀ ਨੂੰ ਫੜਿਆ ਤਾਂ ਸਾਡੇ ਸੇਵਾਦਾਰਾਂ ਦੀ ਸ਼ਾਬਾਸ਼ ਹੈ ਤੇ ਉਨ੍ਹਾਂ ਨੂੰ ਹੌਸਲਾ ਅਫਜ਼ਾਈ ਹੈ ਕਿ ਉਨ੍ਹਾਂ ਨੇ ਆਪਣੀ ਬਹਾਦਰੀ ਦਿਖਾਉਂਦੇ ਹੋਏ ਦੋਸ਼ੀ ਨੂੰ ਦਬੋਚ ਲਿਆ।

ਬੀਬੀ ਜਗੀਰ ਕੌਰ ਨੇ ਬਾਅਦ ‘ਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਉਹ ਇਸ ਬੇਅਦਬੀ ਕਾਂਡ ਦੀ ਡੂੰਘਾਈ ਤੱਕ ਜਾਂਚ ਕਰੇ ਤਾਂ ਕਿ ਅਜਿਹੀਆਂ ਬੇਅਦਬੀਆਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਜਥੇਬੰਦੀਆਂ ਦਾ ਕੰਮ ਦੋਸ਼ੀ ਨੂੰ ਸਿਰਫ ਪੁਲਿਸ ਕੋਲ ਫੜਾਉਣਾ ਹੈ ਤੇ ਉਸ ਦੋਸ਼ੀ ਦੇ ਪਿੱਛੇ ਕਿਸ ਦਾ ਹੱਥ ਹੈ, ਇਸ ਦੀ ਜਾਂਚ ਕਰਨਾ ਪੁਲਿਸ ਅਤੇ ਹੋਰ ਏਜੰਸੀਆਂ ਦਾ ਕੰਮ ਹੈ।

- Advertisement -

Share this Article
Leave a comment