ਬੇਅਦਬੀ ਦੇ ਰੋਸ ‘ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪਹੁੰਚੇ ਬਲਜੀਤ ਸਿੰਘ ਦਾਦੂਵਾਲ

TeamGlobalPunjab
2 Min Read

ਅਨੰਦਪੁਰ ਸਾਹਿਬ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਆਪਣੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਿੱਥੇ ਨਤਮਸਤਕ ਹੋਣ ਲਈ ਪੁੱਜੇ ਉੱਥੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਥੇ ਉਨ੍ਹਾਂ ਕਿਹਾ ਕਿ ਨਾਂ ਅਕਾਲੀ ਸਰਕਾਰ ਸਮੇਂ ਬੇਅਦਬੀ ਦੀਆਂ ਘਟਨਾਵਾਂ ਰੁਕਿਆਂ ਨਾ ਹੁਣ।

ਦਾਦੂਵਾਲ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਬੰਧਾਂ ਦੀ ਕੋਈ ਘਾਟ ਨਹੀਂ ਹੈ ਸੇਵਾ ਦਾ ਹਰ ਸਮੇਂ ਮੌਜੂਦ ਰਹਿੰਦੇ ਹਨ ਪਰ ਜੇਕਰ ਇਸ ਅਸਥਾਨ ‘ਤੇ ਕੋਈ ਵਿਅਕਤੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਨ੍ਹਾਂ ਅਸਥਾਨਾਂ ‘ਤੇ ਜਿੱਥੇ ਸੇਵਾਦਾਰ ਨਹੀਂ ਹੁੰਦੇ ਉਥੇ ਅਜਿਹੀਆਂ ਘਟਨਾਵਾਂ ਬਹੁਤ ਆਸਾਨੀ ਨਾਲ ਕੀਤੀਆਂ ਜਾ ਸਕਦੀਆਂ ਹਨ। ਦਾਦੂਵਾਲ ਨੇ ਕਿਹਾ ਕਿ ਇਹ ਬੇਅਦਬੀਆਂ ਦੀਆਂ ਘਟਨਾਵਾਂ ਕਰਨ ਵਾਲੇ ਵਿਅਕਤੀਆਂ ਦੇ ਪਿੱਛੇ ਮਾਸਟਰ ਮਾਈਂਡ ਕੋਈ ਹੋਰ ਵਿਅਕਤੀ ਨੇ ਅਤੇ ਉਨ੍ਹਾਂ ਮਾਸਟਰਮਾਈਂਡ ਵਿਅਕਤੀਆਂ ਨੂੰ ਪੜ੍ਹ ਕੇ ਇਨ੍ਹਾਂ ਪੂਰੇ ਮਾਮਲਿਆਂ ਨੂੰ ਬਰੀਕੀ ਨਾਲ ਘੋਖਣਾ ਚਾਹੀਦਾ ਹੈ।

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਮੌਕੇ ਜਿੱਥੇ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ। ਉਥੇ ਮੌਜੂਦਾ ਸਮੇਂ ਦੇ ਵਿੱਚ ਵੀ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਅਤੇ ਮੌਜੂਦਾ ਸਰਕਾਰ ਵੀ ਜਿੱਥੇ ਹਰ ਫਰੰਟ ‘ਤੇ ਫੇਲ੍ਹ ਹੋਈ ਹੈ। ਉੱਥੇ ਬੇਅਦਬੀਆਂ ਦੇ ਮਸਲੇ ਦੇ ਵਿੱਚ ਹਾਲੇ ਤੱਕ ਕੋਈ ਨਤੀਜੇ ਸਰਕਾਰ ਵੱਲੋਂ ਦੇਖਣ ਨੂੰ ਨਹੀਂ ਮਿਲੇ।

ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਪੰਜਾਬ ਦੀ ਜਨਤਾ ਦੇ ਨਾਲ ਝੂਠੇ ਵਾਅਦੇ ਕੀਤੇ ਗਏ ਅਤੇ ਉਨ੍ਹਾਂ ਵਿੱਚੋਂ ਕੋਈ ਵੀ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ।

- Advertisement -

Share this Article
Leave a comment