ਕੈਨੇਡਾ: ਪੰਜਾਬੀ ਮੁਟਿਆਰ ਦੇ ਕਤਲ ਮਾਮਲੇ ‘ਚ 22 ਸਾਲਾ ਨੌਜਵਾਨ ਗ੍ਰਿਫਤਾਰ

TeamGlobalPunjab
2 Min Read

ਬ੍ਰਿਟਿਸ਼ ਕੋਲੰਬੀਆ: ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਯੂਨੀਵਰਸਿਟੀ ਦੇ ਓਕਾਨਾਗਨ ਕੈਂਪਸ ‘ਚ ਪੰਜਾਬਣ ਦਾ ਕਤਲ ਕਰਨ ਦੇ ਮਾਮਲੇ ‘ਚ 22 ਸਾਲਾ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਰਾਇਲ ਕੈਨੇਡੀਅਨ ਮਾਊਂਟਡ ਪੁਲਿਸ ਨੇ ਦੱਸਿਆ ਕਿ ਕੈਲੋਨਾ ਦੇ ਵਸਨੀਕ ਦਾਂਤੇ ਓਗਨੀਬਨੇ ਹੈਬੌਰਨ ‘ਤੇ ਦੂਜੇ ਦਰਜੇ ਦੇ ਕਤਲ ਦੇ ਦੋਸ਼ ਆਇਦ ਕੀਤੇ ਗਏ ਹਨ ਤੇ ਉਸ ਨੂੰ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।

ਆਰ.ਸੀ.ਐਮ.ਪੀ. ਮੁਤਾਬਕ ਹਰਮਨਦੀਪ ਕੌਰ ‘ਤੇ ਹਮਲਾ ਕਰਨ ਵਾਲਾ ਵਿਅਕਤੀ ਯੂਨੀਵਰਸਿਟੀ ਦਾ ਮੁਲਾਜ਼ਮ ਹੈ। ਇੰਸਪੈਕਟਰ ਬੈਥ ਮੈਕਐਂਡੀ ਨੇ ਕਿਹਾ ਕਿ ਪਿਛਲੇ ਕੁਝ ਹਫ਼ਤਿਆਂ ਦੌਰਾਨ ਸਥਾਨਕ ਕਮਿਊਨਿਟੀ ਬੇਹੱਦ ਮੁਸ਼ਕਲ ਦੌਰ ਵਿਚੋਂ ਲੰਘੀ। 26 ਫ਼ਰਵਰੀ ਦੀ ਇਸ ਮੰਦਭਾਗੀ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਪਰ ਹਰਮਨਦੀਪ ਕੌਰ ਦੇ ਪਰਿਵਾਰ ਨੇ ਪੁਲਿਸ ਦਾ ਪੂਰਾ ਸਾਥ ਦਿੱਤਾ।

- Advertisement -

ਦੱਸਣਯੋਗ ਹੈ ਕਿ ਕਪੂਰਥਲਾ ਦੇ ਪਿੰਡ ਸੈਦੋਵਾਲ ਦੀ ਮੁਟਿਆਰ ਹਰਮਨਦੀਪ ਕੌਰ ਤਿੰਨ ਸਾਲ ਪਹਿਲਾਂ ਪੜਾਈ ਲਈ ਕੈਨੇਡਾ ਗਈ ਸੀ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਸ ਨੂੰ ਇੱਕ ਕੰਪਨੀ ਵਿੱਚ ਸੁਰੱਖਿਆ ਗਾਰਡ ਦੀ ਨੌਕਰੀ ਮਿਲ ਗਈ ਸੀ। ਹਰਮਨਦੀਪ ਕੌਰ ਆਪਣੀ ਡਿਊਟੀ ‘ਤੇ ਤਾਇਨਾਤ ਸੀ ਕਿ ਇਸ ਦੌਰਾਨ ਇੱਕ ਸਿਰਫਿਰਾ ਵਿਅਕਤੀ ਆਇਆ, ਜਿਸ ਨੇ ਉਸ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਹਮਲਾ ਕਰ ਦਿੱਤਾ। ਅਚਾਨਕ ਹੋਏ ਹਮਲੇ ਕਾਰਨ ਹਰਮਨਦੀਪ ਕੌਰ ਬੁਰੀ ਤਰ੍ਹਾਂ ਜਖ਼ਮੀ ਹੋ ਗਈ। ਉਸ ਨੂੰ ਤੁਰੰਤ ਨਜਦੀਕੀ ਹਸਪਤਾਲ ਦਾਖਲ ਕਰਵਾਇਆ ਗਿਆ, ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment