ਸਵੇਰ ਤੋਂ ਚੰਡੀਗੜ੍ਹ ‘ਚ ਟਾਵਰ ‘ਤੇ ਚੜ੍ਹੇ ਨੌਜਵਾਨ ਨੂੰ ਪੁਲਿਸ ਨੇ ਉਤਾਰਿਆ ਹੇਠਾਂ, ਦੱਸਿਆ ਕਾਰਨ

Global Team
2 Min Read

ਚੰਡੀਗੜ੍ਹ: ਸੈਕਟਰ 17 ਦੇ ਬੱਸ ਸਟੈਂਡ ਦੇ ਪਿੱਛੇ ਇੱਕ ਪ੍ਰਾਈਵੇਟ ਕੰਪਨੀ ਦੇ ਟਾਵਰ ‘ਤੇ 5 ਘੰਟੇ ਤੋਂ ਚੜ੍ਹੇ ਨੌਜਵਾਨ ਵਿਕਰਮ ਢਿੱਲੋਂ ਨੂੰ ਪੁਲਿਸ ਨੇ ਹੇਠਾਂ ਉਤਾਰ ਲਿਆ ਗਿਆ ਹੈ। ਉਹ ਸਵੇਰ ਤੋਂ ਲਗਭਗ 50 ਫੁੱਟ ਉੱਚੇ ਟਾਵਰ ‘ਤੇ ਬੈਠਾ ਸੀ। ਪਹਿਲਾਂ ਉਸ ਨੇ ਪੁਲਿਸ ਨੂੰ ਧਮਕੀ ਦਿੱਤੀ ਕਿ ਜੇਕਰ ਉਸਨੇ ਉਸਨੂੰ ਹੇਠਾਂ ਉਤਾਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਛਾਲ ਮਾਰ ਦੇਵੇਗਾ। ਹਾਲਾਂਕਿ, ਹੁਣ ਉਹ ਮੰਨ ਗਿਆ ਅਤੇ ਪੁਲਿਸ ਨੇ ਹਾਈਡ੍ਰੌਲਿਕ ਮਸ਼ੀਨ ਦੀ ਵਰਤੋਂ ਕਰਕੇ ਉਸਨੂੰ ਹੇਠਾਂ ਉਤਾਰਿਆ। ਜਿਸ ਤੋਂ ਬਾਅਦ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ।

ਪੁਲਿਸ ਅਨੁਸਾਰ ਵਿਕਰਮ ਢਿੱਲੋਂ ਨਾਮ ਦਾ ਇਹ ਨੌਜਵਾਨ ਹਰਿਆਣਾ ਦੇ ਜੀਂਦ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਉਸ ਦਾ ਮਾਨਸਾ ‘ਚ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਨੌਜਵਾਨ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦਾ ਹੈ।

ਚੰਡੀਗੜ੍ਹ ਦੇ ਡੀਐਸਪੀ ਗੁਰਮੁੱਖ ਸਿੰਘ ਅਤੇ ਚਰਨਜੀਤ ਸਿੰਘ ਵਿਰਕ ਨੇ ਵਿਕਰਮ ਢਿੱਲੋਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਨਵਰਾਜ ਬਰਾੜ ਨਾਲ ਗੱਲ ਕੀਤੀ ਗਈ। ਉਨ੍ਹਾਂ ਨੇ ਕਾਰਵਾਈ ਦਾ ਭਰੋਸਾ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਉਸ ਨੂੰ ਆਪਣੇ ਨਾਲ ਲੈ ਗਈ।

ਦੱਸ ਦਈਏ ਕਿ ਸਵੇਰ 9 ਵਜੇ ਦੇ ਕਰੀਬ ਇੱਕ ਨੌਜਵਾਨ ਟਾਵਰ ‘ਤੇ ਚੜ੍ਹ ਗਿਆ। ਉਹ ਇਨਸਾਫ ਦੀ ਭਾਲ ਵਿਚ ਪਿਛਲੇ ਕਈ ਸਾਲਾਂ ਤੋਂ ਕਈ ਥਾਵਾਂ ‘ਤੇ ਜਾ ਚੁੱਕਾ ਹੈ। ਉਨ੍ਹਾਂ ਨੇ ਸੀਐਮ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਸੀ ਪਰ ਉਨ੍ਹਾਂ ਨੂੰ ਮਿਲਣ ਦਾ ਸਮਾਂ ਨਹੀਂ ਦਿੱਤਾ ਗਿਆ। ਉਸ ਨੇ ਇਸ ਸਬੰਧੀ ਸਰਦੂਲਗੜ੍ਹ ਥਾਣੇ ਵਿੱਚ ਸ਼ਿਕਾਇਤ ਦਿੱਤੀ ਸੀ। ਉੱਥੇ ਵੀ ਉਸ ਨੂੰ ਇਨਸਾਫ਼ ਨਹੀਂ ਮਿਲਿਆ। ਇਨਸਾਫ ਨਾ ਮਿਲਣ ਕਾਰਨ ਉਸ ਇਹ ਫੈਸਲਾ ਲਿਆ ਹੈ।

Share This Article
Leave a Comment