ਅਰਜਨਟੀਨਾ ਦੀ ਉਪ ਰਾਸ਼ਟਰਪਤੀ ‘ਤੇ ਜਾਨਲੇਵਾ ਹਮਲਾ, ਦੇਖੋ ਵੀਡੀਓ

Prabhjot Kaur
2 Min Read

ਨਿਊਜ਼ ਡੈਸਕ: ਅਰਜਨਟੀਨਾ ਦੀ ਉਪ ਰਾਸ਼ਟਰਪਤੀ ਕ੍ਰਿਸਟੀਨਾ ਕਿਰਚਨਰ ‘ਤੇ ਜਾਨਲੇਵਾ ਹਮਲਾ ਹੋਇਆ, ਜਿਸ ‘ਚ ਉਹ ਵਾਲ-ਵਾਲ ਬਚ ਗਈ। ਰਿਪੋਰਟਾਂ ਮੁਤਾਬਕ ਜਦੋਂ ਕ੍ਰਿਸਟੀਨਾ ਕਿਰਚਨਰ ਆਪਣੇ ਸਮਰਥਕਾਂ ਨੂੰ ਮਿਲ ਰਹੀ ਸੀ ਤਾਂ ਇਸ ਦੌਰਾਨ ਇੱਕ ਵਿਅਕਤੀ ਨੇ ਉਨ੍ਹਾਂ ਦੇ ਮੂੰਹ ‘ਤੇ ਪਿਸਤੌਲ ਤਾਣ ਦਿੱਤੀ, ਜਿਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਸੁਰੱਖਿਆ ਮੰਤਰੀ ਅਨਿਬਲ ਫਰਨਾਂਡੀਜ਼ ਵਲੋਂ ਇਸ ਸਬੰਧੀ ਜਾਣਕਾਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਇਸ ਘਟਨਾ ਦੀ ਵੀਡੀਓ ਵੀ ਕਈ ਟੈਲੀਵਿਜ਼ਨ ਚੈਨਲਾਂ ‘ਤੇ ਪ੍ਰਸਾਰਿਤ ਕੀਤੀ ਗਈ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਵਿਅਕਤੀ ਕਿੰਝ ਉਪ ਰਾਸ਼ਟਰਪਤੀ ਦੇ ਮੂੰਹ ਵੱਲ ਬੰਦੂਕ ਕਰਦੇ ਨਜ਼ਰ ਆ ਰਿਹਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਬਿਊਨਸ ਆਇਰਸ ‘ਚ ਆਪਣੇ ਘਰ ਜਾ ਰਹੀ ਇੱਕ ਕਾਰ ‘ਚੋਂ ਉੱਤਰੀ ਸੀ।

ਗ੍ਰਿਫਤਾਰ ਕੀਤਾ ਗਿਆ ਵਿਅਕਤੀ ਬ੍ਰਾਜ਼ੀਲ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜਿਸ ਦੀ ਉਮਰ 35 ਸਾਲ ਹੈ। ਇਹ ਵੀ ਖਬਰਾਂ ਹਨ ਕਿ ਉਸ ਨੇ ਬੰਦੂਕ ਚਲਾਉਣ ਲਈ ਟਰਿੱਗਰ ਦੱਬਿਆ ਪਰ ਫਾਇਰ ਨਹੀਂ ਕਰ ਸਕਿਆ।

Global Punjab Tv is not responsible for the content of external sites.

ਉੱਥੇ ਹੀ ਇੱਕ ਸਥਾਨਕ ਨਿਊਜ਼ ਚੈਨਲ ਮੁਤਾਬਕ ਸੁਰੱਖਿਆ ਮੰਤਰੀ ਐਨੀਬਲ ਫਰਨਾਂਡੀਜ਼ ਨੇ ਕਿਹਾ ਕਿ ਹਮਲਾਵਰ ਦੀ ਪਛਾਣ ਉਸ ਦੇ ਕਰੀਬੀ ਲੋਕਾਂ ਵਲੋਂ ਕੀਤੀ ਗਈ। ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮੰਤਰੀ ਨੇ ਇਹ ਵੀ ਕਿਹਾ ਕਿ ਜਦੋਂ ਤੱਕ ਜਾਂਚ ਪੂਰੀ ਨਹੀਂ ਹੋ ਜਾਂਦੀ ਉਦੋਂ ਤੱਕ ਉਹ ਜ਼ਿਆਦਾ ਕੁਝ ਨਹੀਂ ਕਹਿ ਸਕਦੇ। ਇਸ ਬਾਰੇ ਕੋਈ ਅਧਿਕਾਰਤ ਬਿਆਨ ਵੀ ਸਾਹਮਣੇ ਨਹੀਂ ਆਇਆ ਹੈ ਕਿ ਬੰਦੂਕ ਅਸਲ ਸੀ ਜਾਂ ਨਹੀਂ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -
Share this Article
Leave a comment