ਬਰੈਂਪਟਨ ਦੇ ਕਮਰਸ਼ੀਅਲ ਪਲਾਜ਼ਾ ’ਚ ਗੋਲੀਬਾਰੀ, ਇੱਕ ਦੀ ਮੌਤ

TeamGlobalPunjab
2 Min Read

ਬਰੈਂਪਟਨ : ਕੈਨੇਡਾ ਦੇ ਸ਼ਹਿਰ ਬਰੈਂਪਟਨ ਦੇ ਇੱਕ ਕਮਰਸ਼ੀਅਲ ਪਲਾਜ਼ਾ ‘ਚ ਮੰਗਲਵਾਰ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਪੀਲ ਰੀਜਨਲ ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਤ ਲਗਭਗ 12:54 ਵਜੇ ਡਿਕਸੀ ਰੋਡ ਤੇ ਪੀਟਰ ਰੌਬਰਟਸਨ ਬੁਲੇਵਾਰਡ ਵਿਖੇ ਗੋਲੀਬਾਰੀ ਹੋਣ ਸਬੰਧੀ ਇਤਲਾਹ ਮਿਲੀ ਸੀ। ਜਦੋਂ ਉਨ੍ਹਾਂ ਨੇ ਮੌਕੇ ’ਤੇ ਜਾ ਕੇ ਵੇਖਿਆ ਤਾਂ ਉੱਥੇ ਇੱਕ ਵਿਅਕਤੀ ਗੋਲੀ ਲੱਗਣ ਕਾਰਨ ਗੰਭੀਰ ਜ਼ਖਮੀ ਹਾਲਤ ਵਿੱਚ ਮਿਲਿਆ।

ਜਿਸ ਤੋਂ ਬਾਅਦ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।


ਪੀਲ ਰੀਜਨਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਕੋਲ ਇਸ ਘਟਨਾ ਸਬੰਧੀ ਕੋਈ ਵੀ ਵੀਡੀਓ ਫੁਟੇਜ ਜਾਂ ਕੋਈ ਹੋਰ ਜਾਣਕਾਰੀ ਹੈ ਤਾਂ ਉਹ ਤੁਰੰਤ ਜਾਂਚਕਰਤਾ ਟੀਮ ਨਾਲ ਸੰਪਰਕ ਕਰੇ।

Share This Article
Leave a Comment