ਪਰਿਵਾਰ ਨਾਲ ਬਾਹਰ ਖਾਣਾ ਖਾਣ ਗਏ ਨੌਜਵਾਨ ‘ਤੇ ਤਾਬੜਤੋੜ ਫਾਇਰਿੰਗ, ਗੰਭੀਰ ਜ਼ਖਮੀ

TeamGlobalPunjab
2 Min Read

ਮੁਹਾਲੀ: ਮੁਹਾਲੀ ‘ਚ ਬੀਤੀ ਰਾਤ ਆਪਣੇ ਪਰਿਵਾਰ ਨਾਲ ਬਾਹਰ ਖਾਣਾ ਖਾਣ ਗਏ ਨੌਜਵਾਨ ‘ਤੇ ਤਾਬੜਤੋੜ ਫਾਇਰਿੰਗ ਹੋਈ। ਜਾਣਕਾਰੀ ਮੁਤਾਬਕ ਹਮਲਾਵਰ ਪਹਿਲਾਂ ਤੋਂ ਹੀ ਘਾਤ ਲਗਾ ਕੇ ਬੈਠੇ ਸਨ ਤੇ ਹਮਲਾ ਬਜ਼ਾਰ ਦੀ ਪਾਰਕਿੰਗ ‘ਚ ਹੀ ਕੀਤਾ ਗਿਆ। ਬਦਮਾਸ਼ਾਂ ਨੇ ਪਹਿਲਾਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਫਿਰ ਹੱਥੋਪਾਈ ਤੋਂ ਬਾਅਦ ਨੌਜਵਾਨ ਦੇ ਪੇਟ ‘ਚ ਤਿੰਨ ਗੋਲੀਆਂ ਮਾਰੀਆਂ। ਜ਼ਖ਼ਮੀ ਵਿਅਕਤੀ ਦੀ ਪਛਾਣ ਹਰਵਿੰਦਰ ਸਿੰਘ ਵਾਸੀ ਰੋਪੜ ਵਜੋਂ ਹੋਈ ਹੈ।

ਮੁਲਜ਼ਮ ਫਾਇਰਿੰਗ ਤੋਂ ਬਾਅਦ ਜ਼ਖਮੀ ਦੀ ਹੀ ਕਾਰ ਲੈ ਕੇ ਫਰਾਰ ਹੋ ਗਏ। ਗੰਭੀਰ ਜ਼ਖਮੀ ਨੌਜਵਾਨ ਨੂੰ ਪੀਜੀਆਈ ਰੈਫ਼ਰ ਕੀਤਾ ਗਿਆ ਹੈ। ਚਸ਼ਮਦੀਦਾਂ ਦੇ ਮੁਤਾਬਕ ਵਾਰਦਾਤ ‘ਚ ਇੱਕ ਹੋਰ ਵਿਅਕਤੀ ਜ਼ਖਮੀ ਹੋਇਆ ਹੈ। ਜਿਸ ਨੂੰ ਹਮਲਾਵਰ ਗੱਡੀ ‘ਚ ਬਿਠਾ ਕੇ ਲੈ ਗਏ ਪਰ ਇਸ ਸਾਫ ਨਹੀਂ ਹੋ ਸਕਿਆ ਕਿ, ਕੀ ਉਹ ਹਮਲਾਵਰਾਂ ਦਾ ਸਾਥੀ ਹੀ ਸੀ ਜਾਂ ਕੋਈ ਹੋਰ।

ਘਟਨਾ ਦੀ ਸੂਚਨਾ ਮਿਲਦੇ ਹੀ ਐਸਐਸਪੀ ਵਿਵੇਕਸ਼ੀਲ ਸੋਨੀ ਅਤੇ ਕਈ ਥਾਣਿਆਂ ਦੀ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਘਟਨਾ ਤੋਂ ਕੁਝ ਦੇਰ ਬਾਅਦ ਹੀ ਪੁਲਿਸ ਨੇ ਸ਼ਾਹੀਮਾਜਰਾ ਤੋਂ ਆਈ-20 ਕਾਰ ਵੀ ਬਰਾਮਦ ਕਰ ਲਈ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment