ਅਮਰੀਕਾ ‘ਚ ਅਗਵਾ ਹੋਏ ਪੰਜਾਬੀ ਪਰਿਵਾਰ ਦੇ ਮਾਮਲੇ ‘ਚ ਆਈ ਵੱਡੀ ਅਪਡੇਟ

Prabhjot Kaur
2 Min Read

ਕੈਲੀਫੋਰਨੀਆ: ਅਮਰੀਕਾ ਦੇ ਕੈਲੀਫੋਰਨੀਆ ਵਿੱਚ ਅਗਵਾ ਹੋਏ ਹੁਸ਼ਿਆਰਪੁਰ ਦੇ ਪਰਿਵਾਰ ਸਬੰਧੀ ਹਾਲੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ। ਇੱਕ ਰਿਪੋਰਟ ਮੁਤਾਬਕ ਪੁਲਿਸ ਨੂੰ ਇਸ ਮਾਮਲੇ ‘ਚ ਇੱਕ ਸ਼ੱਕੀ ਵਿਅਕਤੀ ਸਬੰਧ ਸੁਰਾਗ ਮਿਲ ਗਿਆ ਸੀ, ਪਰ ਪੁਲਿਸ ਦੇ ਆਉਣ ਤੋਂ ਪਹਿਲਾਂ ਹੀ ਮੰਗਲਵਾਰ ਨੂੰ ਉਸ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ। ਦੱਸਿਆ ਜਾ ਰਿਹਾ ਹੈ ਕਿ ਸ਼ੱਕੀ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਤੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਉੱਥੇ ਹੀ ਦੂਜੇ ਪਾਸੇ ਅਗਵਾ ਕੀਤੇ ਗਏ ਪਰਿਵਾਰ ਦੇ ਮੈਂਬਰ ਅਮਨਦੀਪ ਸਿੰਘ ਦਾ ਪਿੱਕਅਪ ਟਰੱਕ ਉਨ੍ਹਾਂ ਦੇ ਦਫ਼ਤਰ ਤੋਂ 20 ਤੋਂ 25 ਕਿਲੋਮੀਟਰ ਦੂਰੀ ‘ਤੇ ਸੜੀ ਹੋਈ ਹਾਲਤ ਵਿੱਚ ਮਿਲਿਆ ਹੈ।

ਇਸ ਮਾਮਲੇ ‘ਚ ਮਰਸਡ ਕਾਊਂਟੀ ਸ਼ੈਰਿਫ ਦੇ ਦਫਤਰ ਵਲੋਂ ਬੀਤੇ ਦਿਨੀਂ ਇਕ ਬਿਆਨ ਜਾਰੀ ਕਰਦਿਆਂ 48 ਸਾਲਾ ਜੀਸਸ ਸਾਲਗਾਡੋ ਦੀ ਪਛਾਣ ਸ਼ੱਕੀ ਵਜੋਂ ਕੀਤੀ ਸੀ। ਪੁਲਿਸ ਅਨੁਸਾਰ ਇਸ ਸ਼ੱਕੀ ਨੇ ਪੀੜਤ ਪਰਿਵਾਰ ਦੇ ਏ.ਟੀ.ਐਮ. ਦੀ ਵਰਤੋਂ ਕੀਤੀ ਸੀ। ਪੁਲਿਸ ਨੂੰ ਮਰਸਡ ਸ਼ਹਿਰ ਤੋਂ 14 ਕਿਲੋਮੀਟਰ ਦੂਰ ਸਥਿਤ ਏਟੀਐਮ ਤੋਂ ਸ਼ੱਕੀ ਦੀ ਫੋਟੋ ਮਿਲੀ ਹੈ।

ਦੱਸਣਯੋਗ ਹੈ ਕਿ ਅਗਵਾ ਕੀਤੇ ਗਏ ਪਰਿਵਾਰਕ ਮੈਂਬਰਾਂ ‘ਚ ਇੱਕ 8 ਮਹੀਨੇ ਦੀ ਬੱਚੀ ਅਤੇ ਉਸ ਦੇ ਮਾਤਾ-ਪਿਤਾ ਸ਼ਾਮਲ ਹਨ। ਜਿਨ੍ਹਾਂ ਦੀ ਪਛਾਣ 36 ਸਾਲਾ ਜਸਦੀਪ ਸਿੰਘ, 27 ਸਾਲਾ ਜਸਲੀਨ ਕੌਰ, ਉਨ੍ਹਾਂ ਦੀ 8 ਮਹੀਨੇ ਦੀ ਬੱਚੀ ਆਰੋਹੀ ਅਤੇ 39 ਸਾਲਾ ਅਮਨਦੀਪ ਸਿੰਘ ਵਜੋਂ ਕੀਤੀ ਗਈ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment