ਕਪੂਰਥਲਾ: ਕਪੂਰਥਲਾ-ਸੁਭਾਨਪੁਰ ਸੜਕ ‘ਤੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਨੀਅਤ ਨਾਲ ਦਾਖ਼ਲ ਹੋਏ ਨੌਜਵਾਨ ਨੂੰ ਇਕੱਠੀ ਹੋਈ ਭੀੜ ਨੇ ਪੁਲਿਸ ਦੀ ਹਾਜ਼ਰੀ ‘ਚ ਮੌਤ ਦੇ ਘਾਟ ਉਤਾਰ ਦਿੱਤਾ।
ਜਾਣਕਾਰੀ ਮੁਤਾਬਕ ਇਸ ਨੌਜਵਾਨ ਨੇ ਸਵੇਰੇ 4 ਵਜੇ ਗੁਰਦੁਆਰਾ ਸਾਹਿਬ ‘ਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ‘ਤੇ ਹੀ ਫੜਿਆ ਗਿਆ।
ਇਸ ਤੋਂ ਪਹਿਲਾਂ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਬੇਅਦਬੀ ਦੇ ਦੋਸ਼ੀ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਘਟਨਾ ਤੋਂ ਬਾਅਦ ਸਵੇਰ ਤੋਂ ਹੀ ਪਿੰਡ ‘ਚ ਸਥਿਤੀ ਤਣਾਅਪੂਰਨ ਬਣੀ ਹੋਈ ਸੀ।
ਪੁਲਿਸ ਮ੍ਰਿਤਕ ਦੀ ਦੇਹ ਸਿਵਲ ਹਸਪਤਾਲ ਕਪੂਰਥਲਾ ਲੈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਖ ਜਥੇਬੰਦੀਆਂ ਵੱਲੋਂ ਬੇਅਦਬੀ ਦੇ ਦੋਸ਼ੀ ਨੂੰ ਪੰਥ ਵੱਲੋਂ ਸਜ਼ਾ ਸੁਣਾਏ ਜਾਣ ਦੀ ਮੰਗ ਕੀਤੀ ਜਾ ਰਹੀ ਸੀ ਪਰ ਪੁਲਿਸ ਅਜਿਹਾ ਕਰਨ ਤੋਂ ਰੋਕ ਰਹੀ ਸੀ।