ਰਾਕਸ਼ਸ ਪਤੀ ਨੇ ਪਤਨੀ ਸਣੇ ਸਾੜੇ ਗਰਭ ‘ਚ ਪਲ ਰਹੇ ਜੁੜਵਾ ਬੱਚੇ

Prabhjot Kaur
3 Min Read

ਅੰਮ੍ਰਿਤਸਰ: ਬਾਬਾ ਬਕਾਲਾ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕ ਪਤੀ ਨੇ ਆਪਣੀ 6 ਮਹੀਨਿਆਂ ਦੀ ਗਰਭਵਤੀ ਪਤਨੀ ਨੂੰ ਮੰਜੇ ਨਾਲ ਬੰਨ੍ਹ ਕੇ ਜ਼ਿੰਦਾ ਸਾੜ ਦਿੱਤਾ। ਮ੍ਰਿਤਕਾ ਪਤਨੀ ਦੇ ਪੇਟ ਵਿੱਚ ਜੌੜੇ ਬੱਚੇ ਪਲ਼ ਰਹੇ ਸਨ, ਜਿਹਨਾ ਨੂੰ ਖੁਦ ਉਹਨਾਂ ਦੇ ਪਿਤਾ ਨੇ ਦੁਨੀਆ ‘ਚ ਆਉਣ ਤੋਂ ਪਹਿਲਾਂ ਹੀ ਖਤਮ ਕਰ ਦਿੱਤਾ।  ਜਾਣਕਾਰੀ ਮੁਤਾਬਕ ਪਹਿਲਾਂ ਦੋਸ਼ੀ ਪਤੀ ਨੇ ਆਪਣੀ ਪਤਨੀ ਨੂੰ ਮੰਜੇ ਨਾਲ ਤਾਂ ਬੰਨ੍ਹਿਆ ਕਿ ਉਹ ਭੱਜਣ ਦੀ ਕੋਸ਼ਿਸ਼ ਵੀ ਨਾ ਕਰ ਸਕੇ। ਪਤਨੀ ਸਣੇ ਘਰ ਦਾ ਸਾਰਾ ਸਾਮਾਨ ਵੀ ਸੜ ਗਿਆ ਹੈ।

ਮ੍ਰਿਤਕ ਔਰਤ ਦੀ ਪਛਾਣ 23 ਸਾਲਾ ਪਿੰਕੀ ਵਜੋਂ ਹੋਈ ਹੈ। ਜਦਕਿ ਪਤੀ ਦੀ ਪਹਿਚਾਣ ਸੁਖਦੇਵ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕਾ ਔਰਤ ਦੇ ਮਾਪਿਆਂ ਦੇ ਬਿਆਨਾਂ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਬੁਲੇ ਨੰਗਲ ਦੀ ਹੈ। ਪਿੰਡ ਦੇ ਲੋਕਾਂ ਨੇ ਦੱਸਿਆ ਕਿ ਦੋਵਾਂ ਦਾ ਕਰੀਬ 3 ਸਾਲ ਪਹਿਲਾਂ ਵਿਆਹ ਹੋਇਆ ਸੀ। ਦੋਵੇਂ ਛੋਟੀਆਂ-ਛੋਟੀਆਂ ਗੱਲਾਂ ‘ਤੇ ਆਪਸ ‘ਚ ਲੜਦੇ ਰਹਿੰਦੇ ਸਨ।

ਪਿੰਡ ਦੇ ਸਰਪੰਚ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਕਿਸੇ ਕੰਮ ਲਈ ਰਈਆ ਗਿਆ ਹੋਇਆ ਸੀ। ਦੁਪਹਿਰ ਸਮੇਂ ਉਸ ਨੂੰ ਫੋਨ ਆਇਆ ਕਿ ਸੁਖਦੇਵ ਸਿੰਘ ਨੇ ਉਸ ਦੀ ਪਤਨੀ ਨੂੰ ਜ਼ਿੰਦਾ ਸਾੜ ਦਿੱਤਾ ਹੈ। ਜਿਸ ਤੋਂ ਬਾਅਦ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ ਗਈ।

ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਸੜੀ ਹੋਈ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਅੱਗ ਨਾਲ ਘਰ ਦਾ ਸਾਰਾ ਸਮਾਨ ਵੀ ਸੜ ਗਿਆ ਹੈ।

- Advertisement -

ਥਾਣਾ ਬਿਆਸ ਦੇ SHO ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਖਦੇਵ ਸਿੰਘ ਮਜ਼ਦੂਰੀ ਦਾ ਕੰਮ ਕਰਦਾ ਸੀ। ਘਰੇਲੂ ਝਗੜੇ ਦੇ ਚੱਲਦਿਆਂ ਉਸ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਲੜਾਈ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ। ਲੜਕੀ ਦਾ ਪੇਕਾ ਪਰਿਵਾਰ ਵੀ ਪੁਲਿਸ ਦੇ ਸੰਪਰਕ ਵਿੱਚ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment