ਅੰਮ੍ਰਿਤਸਰ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ, ਮੈਂਬਰਾਂ ਅਤੇ ਅਧਿਕਾਰੀਆਂ ਨੇ ਸਨਮਾਨਿਤ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਕੀਤੇ ਗਏ ਸਨਮਾਨ ਸਮਾਰੋਹ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ. ਸੁਲੱਖਣ ਸਿੰਘ ਭੰਗਾਲੀ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਵੀ ਮੌਜੂਦ ਸਨ, ਜਿਨ੍ਹਾਂ ਨੇ ਸ. ਭੰਗਾਲੀ ਦੀ ਪ੍ਰਬੰਧਕੀ ਕੁਸ਼ਲਤਾ ਦੀ ਪ੍ਰਸ਼ੰਸਾ ਕਰਦਿਆਂ ਨਵੇਂ ਕਰਮਚਾਰੀਆਂ ਨੂੰ ਪ੍ਰੇਰਣਾ ਲੈਣ ਲਈ ਕਿਹਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ, ਸਕੱਤਰ ਸ. ਪ੍ਰਤਾਪ ਸਿੰਘ, ਸ. ਭਗਵੰਤਪਾਲ ਸਿੰਘ ਸੱਚਰ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਕਿਹਾ ਕਿ ਸ. ਸੁਲੱਖਣ ਸਿੰਘ ਭੰਗਾਲੀ ਸਿੱਖ ਸੰਸਥਾ ਨੂੰ ਸਮਰਪਤ ਸ਼ਖ਼ਸੀਅਤ ਹਨ, ਜੋ ਆਪਣੇ ਸੇਵਾਕਾਲ ਦੌਰਾਨ ਸੰਸਥਾ ਦੀ ਬਿਹਤਰੀ ਲਈ ਯਤਨਸ਼ੀਲ ਰਹੇ। ਇਸ ਮੌਕੇ ਸ. ਸੁਲੱਖਣ ਸਿੰਘ ਨੇ ਆਈਆਂ ਹੋਈਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ।
ਸ.
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸ. ਸੁਲੱਖਣ ਸਿੰਘ ਭੰਗਾਲੀ ਹੋਏ ਸੇਵਾ ਮੁਕਤ

Leave a Comment
Leave a Comment