CBSE ਦੇ ਨਵੇਂ ਚੇਅਰਮੈਨ ਬਣੇ ਮਨਦੀਪ ਭੰਡਾਰੀ, ਕਈ ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਜ਼ਿੰਮੇਵਾਰੀਆਂ

Global Team
2 Min Read

ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਪ੍ਰਸ਼ਾਸਨਿਕ ਪੱਧਰ ’ਤੇ ਵੱਡਾ ਫੇਰਬਦਲ ਕਰਦਿਆਂ ਕਈ ਸੀਨੀਅਰ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਹਨ। ਸੀਨੀਅਰ ਨੌਕਰਸ਼ਾਹ ਮਨਦੀਪ ਕੇ. ਭੰਡਾਰੀ ਨੂੰ ਕੇਂਦਰੀ ਮਾਧਿਮਕ ਸਿੱਖਿਆ ਬੋਰਡ (CBSE) ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ।

ਸਿੱਖਿਆ ਵਿਭਾਗ ’ਚ ਨਿਯੁਕਤੀਆਂ

ਅੰਕਿਤਾ ਮਿਸ਼ਰਾ ਬੁੰਦੇਲਾ ਨੂੰ ਸਿੱਖਿਆ ਮੰਤਰਾਲੇ ਦੇ ਉੱਚ ਸਿੱਖਿਆ ਵਿਭਾਗ ਵਿੱਚ ਵਧੀਕ ਸਕੱਤਰ ਬਣਾਇਆ ਗਿਆ ਹੈ। ਇਸ ਨਿਯੁਕਤੀ ਲਈ ਵਿਭਾਗ ਵਿੱਚ ਸੰਯੁਕਤ ਸਕੱਤਰ ਦੇ ਇੱਕ ਖਾਲੀ ਅਹੁਦੇ ਨੂੰ ਅਸਥਾਈ ਤੌਰ ’ਤੇ ਅਪਗ੍ਰੇਡ ਕੀਤਾ ਗਿਆ ਹੈ।

ਇਸੇ ਤਰ੍ਹਾਂ ਮਨੀਸ਼ਾ ਸੇਨਸ਼ਰਮਾ ਨੂੰ ਹੁਨਰ ਵਿਕਾਸ ਅਤੇ ਉੱਦਮਤਾ ਮੰਤਰਾਲੇ ਵਿੱਚ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਹੋਰ ਅਧਿਕਾਰੀਆਂ ਨੂੰ ਜ਼ਿੰਮੇਵਾਰੀ

ਸੀਨੀਅਰ IAS ਅਧਿਕਾਰੀ ਵਿਪਿਨ ਕੁਮਾਰ ਨੂੰ ਪੇਂਡੂ ਵਿਕਾਸ ਮੰਤਰਾਲੇ ਦੇ ਪੇਂਡੂ ਵਿਕਾਸ ਵਿਭਾਗ ਵਿੱਚ ਵਧੀਕ ਸਕੱਤਰ ਬਣਾਇਆ ਗਿਆ ਹੈ। ਉਹ ਇਸ ਤੋਂ ਪਹਿਲਾਂ ਏਅਰਪੋਰਟ ਅਥਾਰਟੀ ਆਫ਼ ਇੰਡੀਆ (AAI) ਦੇ ਚੇਅਰਮੈਨ ਸਨ।

ਸ਼੍ਰੀਕਾਂਤ ਨਾਗੁਲਪੱਲੀ ਨੂੰ ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਵਿੱਚ ਵਧੀਕ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ ਇਸ ਤੋਂ ਪਹਿਲਾਂ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਹਾਈਡ੍ਰੋਕਾਰਬਨ ਦੇ ਡਾਇਰੈਕਟਰ ਜਨਰਲ ਸਨ।

ਇਸ ਤੋਂ ਇਲਾਵਾ ਸਰਿਤਾ ਚੌਹਾਨ ਨੂੰ ਇਸਪਾਤ ਮੰਤਰਾਲੇ ਵਿੱਚ ਵਧੀਕ ਸਕੱਤਰ ਅਤੇ ਵਿੱਤੀ ਸਲਾਹਕਾਰ ਬਣਾਇਆ ਗਿਆ ਹੈ। ਆਨੰਦ ਸਿੰਘ ਨੂੰ ਵਿੱਤ ਮੰਤਰਾਲੇ ਦੇ ਆਰਥਿਕ ਮਾਮਲਿਆਂ ਵਿਭਾਗ ਵਿੱਚ ਵਧੀਕ ਸਕੱਤਰ ਅਤੇ ਪੀ. ਹੇਮਲਤਾ ਨੂੰ ਕਾਰਮਿਕ, ਲੋਕ ਸ਼ਿਕਾਇਤ ਅਤੇ ਪੈਨਸ਼ਨ ਮੰਤਰਾਲੇ ਦੇ ਕਾਰਮਿਕ ਤੇ ਸਿਖਲਾਈ ਵਿਭਾਗ ਵਿੱਚ ਵਧੀਕ ਸਕੱਤਰ ਬਣਾਇਆ ਗਿਆ ਹੈ।

ਹੋਰ ਅਹਿਮ ਬਦਲਾਅ

ਵੀ. ਪੋਨਨੁਰਾਜ ਨੂੰ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰਾਲੇ ਵਿੱਚ ਹਾਈਡ੍ਰੋਕਾਰਬਨ ਦਾ ਡਾਇਰੈਕਟਰ ਜਨਰਲ ਬਣਾਇਆ ਗਿਆ ਹੈ। ਉਨ੍ਹਾਂ ਨੂੰ ਕੇਂਦਰ ਸਰਕਾਰ ਵਿੱਚ ਵਧੀਕ ਸਕੱਤਰ ਦਾ ਰੈਂਕ ਅਤੇ ਤਨਖਾਹ ਮਿਲੇਗੀ।

ਉੱਥੇ ਹੀ ਪੀਯੂਸ਼ ਸਿੰਘ ਨੂੰ ਜਲ ਸ਼ਕਤੀ ਮੰਤਰਾਲੇ ਦੇ ਜਲ ਸਰੋਤ, ਦਰਿਆ ਵਿਕਾਸ ਅਤੇ ਗੰਗਾ ਸੰਭਾਲ ਵਿਭਾਗ ਵਿੱਚ ਨੈਸ਼ਨਲ ਵਾਟਰ ਮਿਸ਼ਨ ਦਾ ਮਿਸ਼ਨ ਡਾਇਰੈਕਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਵੀ ਵਧੀਕ ਸਕੱਤਰ ਦਾ ਰੈਂਕ ਅਤੇ ਤਨਖਾਹ ਮਿਲੇਗੀ।

Share This Article
Leave a Comment