ਮਨਦੀਪ ਸਿੰਘ ਜੱਗੀ ਨੇ ਸ਼੍ਰੋਮਣੀ ਅਕਾਲੀ ਦਲ ਛੱਡ ਫੜਿਆ ਭਾਜਪਾ ਦਾ ਕਮਲ

TeamGlobalPunjab
2 Min Read

ਚੰਡੀਗੜ੍ਹ: ਸਾਬਕਾ ਬਲਾਕ ਕਮੇਟੀ ਦੇ ਚੇਅਰਮੈਨ, ਸੁਨਾਮ ਮਨਦੀਪ ਸਿੰਘ ਜੱਗੀ ਸ਼੍ਰੋਮਣੀ ਅਕਾਲੀ ਦਲ (ਬਾ.) ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ । ਸੂਬਾ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੰਗਠਨ ਨੂੰ ਮਜਬੂਤੀ ਪ੍ਰਦਾਨ ਕਰਦਿਆਂ ਉਹਨਾਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਇਆ। ਇਸ ਮੌਕੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਵੀ ਹਾਜਰ ਸਨ।

ਸ਼ਰਮਾ ਨੇ ਮਨਦੀਪ ਸਿੰਘ ਜੱਗੀ ਨੂੰ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਵਧਾਈ ਦਿੰਦਿਆਂ ਕਿਹਾ ਕਿ ਜੱਗੀ ਇੱਕ ਸੁਲਝੇ ਹੋਏ ਅਤੇ ਅਤੇ ਜਨਤਾ ਨਾਲ ਜੁੜੇ ਹੋਏ ਨੇਤਾ ਹਨ।ਉਹਨਾਂ ਸਮਾਜ ਅਤੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤਾ ਹੈ। ਸ਼ਰਮਾ ਨੇ ਕਿਹਾ ਕਿ ਜੱਗੀ ਪਾਰਟੀ ਦੀ ਵਿਚਾਰਧਾਰਾ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਜਨਤਾ ਤਕ ਪਹੁੰਚ ਕੇ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ।

ਮਨਦੀਪ ਸਿੰਘ ਜੱਗੀ ਨੇ ਪਾਰਟੀ ਦੀ ਉੱਚ ਲੀਡਰਸ਼ਿਪ ਅਤੇ ਸੂਬਾਈ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵੱਲੋਂ ਜ਼ਾਹਰ ਕੀਤੇ ਭਰੋਸੇ ‘ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਜੇ ਰਾਸ਼ਟਰ ਨੇ ਸਾਂਝੇ ਤੌਰ ਤੇ ਅੱਗੇ ਵਧਣਾ ਹੈ ਤਾਂ ਸਾਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਰਗੇ ਨੇਤਾ ਦੀ ਲੋੜ ਹੈ ਜੋ ਦੇਸ਼ ਨੂੰ ਸਹੀ ਦਿਸ਼ਾ ਵੱਲ ਲਿਜਾ ਰਹੇ ਹਨ। ਉਹ ਪ੍ਰਧਾਨ ਮੰਤਰੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੂਰਨਦੇਸ਼ੀ ਸੋਚ ਅਤੇ ਦੇਸ਼ ਦੇ ਹਿੱਤ ਲਈ ਸਹੀ ਫੈਸਲੇ ਲੈਣ ਦੀ ਯੋਗਤਾ ਤੋਂ ਪ੍ਰਭਾਵਤ ਹੋ ਕੇ, ਭਾਜਪਾ ‘ਚ ਸ਼ਾਮਲ ਹੋਏ ਹਨ।

Share This Article
Leave a Comment