Manipur Violence: ਸਰਕਾਰ ਨੇ ਦੰਗਾਕਾਰੀਆਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਦਿੱਤੇ ਹੁਕਮ

Rajneet Kaur
2 Min Read

ਨਿਊਜ਼ ਡੈਸਕ: ਮਨੀਪੁਰ ‘ਚ ਹਿੰਸਾ ਦੇ ਮੱਦੇਨਜ਼ਰ ਸਰਕਾਰ ਨੇ ਵੱਡਾ ਹੁਕਮ ਜਾਰੀ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ  ਪੁਲਿਸ  ਨੂੰ ਬਦਮਾਸ਼ਾਂ ਨੂੰ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਕਬਾਇਲੀਆਂ ਅਤੇ ਬਹੁਗਿਣਤੀ ਮੀਤੀ ਭਾਈਚਾਰੇ ਦਰਮਿਆਨ ਫੈਲੇ ਦੰਗਿਆਂ ਨੂੰ ਰੋਕਣ ਲਈ ਫੌਜ ਅਤੇ ਅਸਾਮ ਰਾਈਫਲਜ਼ ਦੀਆਂ 55 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।

ਰੱਖਿਆ ਮੰਤਰਾਲੇ ਦੇ ਬੁਲਾਰੇ ਦੇ ਅਨੁਸਾਰ ਸਥਿਤੀ ਦੇ ਮੱਦੇਨਜ਼ਰ ਫੌਜ ਦੀਆਂ 14 ਬਟਾਲੀਅਨਾਂ ਨੂੰ ਸਟੈਂਡਬਾਏ ‘ਤੇ ਰੱਖਿਆ ਗਿਆ ਹੈ। ਕੇਂਦਰ ਨੇ ਦੰਗਿਆਂ ਨਾਲ ਨਜਿੱਠਣ ਲਈ ਇੱਕ ਵਿਸ਼ੇਸ਼ ਬਲ, ਰੈਪਿਡ ਐਕਸ਼ਨ ਫੋਰਸ (ਆਰਏਐਫ) ਦੀਆਂ ਟੀਮਾਂ ਨੂੰ ਉੱਤਰ-ਪੂਰਬੀ ਰਾਜ ਦੇ ਹਿੰਸਾ ਪ੍ਰਭਾਵਿਤ ਖੇਤਰਾਂ ਵਿੱਚ ਤਾਇਨਾਤ ਕਰਨ ਲਈ ਵੀ ਭੇਜਿਆ ਹੈ। RAF CRPF ਦੀ ਇੱਕ ਵਿਸ਼ੇਸ਼ ਸ਼ਾਖਾ ਹੈ ਜੋ ਕਾਨੂੰਨ ਅਤੇ ਵਿਵਸਥਾ ਨਾਲ ਸਬੰਧਿਤ ਸਥਿਤੀ ਨਾਲ ਨਜਿੱਠਦੀ ਹੈ। ਮੰਤਰਾਲੇ ਦੇ ਇੱਕ ਸੀਨੀਅਰ ਅਧਿਕਾਰੀ ਨੇ ਖੁਲਾਸਾ ਕੀਤਾ ਕਿ ਇਨ੍ਹਾਂ 500 ਜਵਾਨਾਂ ਨੂੰ ਸੰਵੇਦਨਸ਼ੀਲ ਖੇਤਰਾਂ ਵਿੱਚ ਤਾਇਨਾਤ ਕੀਤਾ ਜਾਵੇਗਾ।

ਇਸ ਸਮੇਂ ਸੀਆਰਪੀਐਫ ਦੀਆਂ ਕਈ ਕੰਪਨੀਆਂ ਮਨੀਪੁਰ ਵਿੱਚ ਸ਼ਹਿਰ ਦੇ ਆਸ-ਪਾਸ ਤਾਇਨਾਤ ਹਨ। ਜਦੋਂ ਕਿ ਅਸਾਮ ਰਾਈਫਲਜ਼ ਅਤੇ ਭਾਰਤੀ ਫੌਜ ਸਭ ਤੋਂ ਵੱਧ ਹਿੰਸਕ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਹੈ। ਇੱਕ ਸੀਨੀਅਰ ਅਧਿਕਾਰੀ ਦਾ ਕਹਿਣਾ ਹੈ, “ਸਥਿਤੀ ਠੀਕ ਨਹੀਂ ਹੈ ਅਤੇ ਇਸ ਲਈ ਰਾਜਪਾਲ ਨੇ ਦੇਖਦੇ ਹੀ ਗੋਲੀ ਮਾਰਨ ਦੇ ਹੁਕਮ ਦਿੱਤੇ ਹਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

 

Share this Article
Leave a comment