ਮਨੀਸ਼ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ, ਹੁਣ 4 ਸਤੰਬਰ ਨੂੰ ਹੋਵੇਗੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ

Rajneet Kaur
1 Min Read

ਨਿਊਜ਼ ਡੈਸਕ: ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਕਥਿਤ ਮਾਮਲਿਆਂ ‘ਚ ਜੇਲ ‘ਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਅੰਤ੍ਰਿਮ ਜ਼ਮਾਨਤ ‘ਤੇ ਕੋਈ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਹੈ।ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਸੀਬੀਆਈ ਅਤੇ ਈਡੀ ਦੁਆਰਾ ਜਾਂਚ ਕਰ ਰਹੇ ਦਿੱਲੀ ਸ਼ਰਾਬ ਨੀਤੀ ਘੁਟਾਲੇ ਦੇ ਦੋ ਮਾਮਲਿਆਂ ਵਿੱਚ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ 4 ਸਤੰਬਰ ਤਕ ਮੁਲਤਵੀ ਕਰ ਦਿੱਤੀ।

ਜਸਟਿਸ ਸੰਜੀਵ ਖੰਨਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਨੇ ਕਿਹਾ, ‘‘ਅੰਤ੍ਰਿਮ ਰਾਹਤ ਅਤੇ ਨਿਯਮਤ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ 4 ਸਤੰਬਰ ਨੂੰ ਹੋਵੇਗੀ।’’ ਅਦਾਲਤ ਨੇ ਕੇਸ ਦੀ ਸੁਣਵਾਈ ਮੁਲਤਵੀ ਕਰਨ ਦੇ ਹੁਕਮ ਦਿੱਤੇ ਹਨ।ਸਿਸੋਦੀਆ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸਿਸੋਦੀਆ ਨੂੰ ਆਪਣੀ ਬੀਮਾਰ ਪਤਨੀ ਨੂੰ ਮਿਲਣ ਲਈ ਅੰਤ੍ਰਿਮ ਜ਼ਮਾਨਤ ਦੇਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਇਹ ਇੱਕ “ਮਨੁੱਖਤਾਵਾਦੀ” ਅਤੇ “ਸੱਚਾ” ਮੁੱਦਾ ਹੈ। ਉਨ੍ਹਾਂ ਨੇ ਸਿਸੋਦੀਆ ਦੀ ਪਤਨੀ ਦੀ ਸਿਹਤ ਸਬੰਧੀ ਮੈਡੀਕਲ ਰਿਪੋਰਟ ਦਾ ਵੀ ਹਵਾਲਾ ਦਿੱਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment