Breaking News

ਲੋਕਾਂ ਨਾਲ ਮੁੜ ਤੋਂ ਝੂਠੇ ਵਾਅਦੇ ਕਰ ਰਹੀ ਹੈ ਕਾਂਗਰਸ : ਸਿਸੋਦੀਆ

ਜਲੰਧਰ : ਕੇਜਰੀਵਾਲ ਤੋਂ ਬਾਅਦ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਫੇਰੀ ‘ਤੇ ਹਨ।

ਜਲੰਧਰ ਪਹੁੰਚੇ ਸਿਸੋਦੀਆ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੁੱਖ ਮੰਤਰੀ ਚੰਨੀ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੇ ਹਨ। ਸਿਸੋਦੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਜੋ ਪੰਜ ਮਰਲਾ ਪਲਾਟ ਦੇਣ ਦੀ ਗੱਲ ਕਹੀ ਜਾ ਰਹੀ ਹੈ,ਉਸ ਵਿਚ ਜ਼ਮੀਨ ਕਿਸੇ ਨੂੰ ਨਹੀਂ ਦਿੱਤੀ ਜਾ ਰਹੀ ਸਿਰਫ਼ ਕਾਗਜ਼ ਹੀ ਫੜਾਏ ਜਾ ਰਹੇ ਹਨ।

ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿੱਚ ‘ਆਪ’ ਦੀ ਸਰਕਾਰ ਨੇ ਜੋ ਵਾਅਦੇ ਕੀਤੇ ਉਹ ਹੁਣ ਨਾ ਸਿਰਫ ਪੂਰੇ ਕੀਤੇ ਸਗੋਂ ਵਾਅਦਿਆਂ ਤੋਂ ਵੱਧ ਕੇ ਕੰਮ ਕੀਤਾ‌ । ਹੁਣ ਵੱਖ-ਵੱਖ ਖੇਤਰਾਂ ਵਿੱਚ ਦਿੱਲੀ ਸਰਕਾਰ ਦੀਆਂ ਉਪਲਬਧੀਆਂ ਦਾ ਵੀ ਜ਼ਿਕਰ ਕੀਤਾ।

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਭਗਵਾਨ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਏ। ਇਸ ਦੌਰਾਨ ਭਗਵਾਨ ਵਾਲਮੀਕੀ ਆਸ਼ਰਮ ਧੂਣਾ ਸਾਹਿਬ ਦੇ ਮਹੰਤ ਮਲਕੀਤ ਨਾਥ ਤੇ ਟਰੱਸਟ ਦੇ ਚੇਅਰਮੈਨ ਓਮ ਪ੍ਰਕਾਸ਼ ਗੱਬਰ ਨੇ ਉਨ੍ਹਾਂ ਦਾ ਭਰਪੂਰ ਸਵਾਗਤ ਕਰਦਿਆਂ ਸਨਮਾਨਿਤ ਕੀਤਾ ।

ਇਸ ਮੌਕੇ ‘ਤੇ ਵਿਧਾਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ , ਕੁੰਵਰ ਵਿਜੇ ਪ੍ਰਤਾਪ ਸਿੰਘ ਆਦਿ ਆਪ ਆਗੂ ਹਾਜ਼ਰ ਸਨ ।

Check Also

ਸੀ.ਈ.ਓ. ਪੰਜਾਬ ਨੇ ਨਵੇਂ ਵੋਟਰਾਂ ਦੀ 100 ਫ਼ੀਸਦ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣ ਲਈ ਕੀਤੀ ਮੀਟਿੰਗ

ਚੰਡੀਗੜ੍ਹ: ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਸਿਬਿਨ ਸੀ …

Leave a Reply

Your email address will not be published. Required fields are marked *