ਨਵੀ ਦਿੱਲੀ: ਸ਼ਰਾਬ ਘੁਟਾਲੇ ਦੇ ਮਾਮਲੇ ‘ਚ ਤਿਹਾੜ ‘ਚ ਬੰਦ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਤੇ ਉਹ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਮਨੀਸ਼ ਸਿਸੋਦੀਆ 17 ਮਹੀਨਿਆਂ ਤੋਂ ਤਿਹਾੜ ਜੇਲ੍ਹ ਵਿਚ ਬੰਦ ਸੀ। ਕਥਿਤ ਸ਼ਰਾਬ ਘੁਟਾਲੇ ਦੀ ਸੁਣਵਾਈ ਸ਼ੁਰੂ ਕਰਨ ਵਿਚ ਹੋ ਰਹੀ ਦੇਰੀ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਸੀ.ਬੀ.ਆਈ. ਅਤੇ ਈ.ਡੀ. ਦੋਵਾਂ ਮਾਮਲਿਆਂ ਵਿਚ ਜ਼ਮਾਨਤ ਦੇ ਦਿੱਤੀ ਹੈ