ਅਰਵਿੰਦ ਕੇਜਰੀਵਾਲ ਤੋਂ ਬਾਅਦ ਸਿਸੋਦੀਆ ਨੇ ਜਸਟਿਸ ਸਵਰਨ ਕਾਂਤਾ ਨੂੰ ਲਿਖੀ ਚਿੱਠੀ; ਜਾਣੋ ਕੀ ਕਿਹਾ

Global Team
2 Min Read

ਨਵੀ ਦਿੱਲੀ : ਆਬਕਾਰੀ ਨੀਤੀ ਘੁਟਾਲਾ ਮਾਮਲੇ ਵਿੱਚ ਦਿੱਲੀ ਹਾਈ ਕੋਰਟ ਵਿੱਚ ਚੱਲ ਰਹੀ ਸੁਣਵਾਈ ਤੋਂ ਅਰਵਿੰਦ ਕੇਜਰੀਵਾਲ ਤੋਂ ਬਾਅਦ ਹੁਣ ਮਨੀਸ਼ ਸਿਸੋਦੀਆ ਨੇ ਵੀ ਖੁਦ ਨੂੰ ਵੱਖ ਕਰ ਲਿਆ ਹੈ। ਮਨੀਸ਼ ਸਿਸੋਦੀਆ ਨੇ ਜਸਟਿਸ ਸਵਰਨਕਾਂਤਾ ਸ਼ਰਮਾ ਨੂੰ ਚਿੱਠੀ ਲਿਖੀ ਹੈ। ਕੇਜਰੀਵਾਲ ਵਾਂਗ ਮਨੀਸ਼ ਸਿਸੋਦੀਆ ਨੇ ਵੀ ਜਸਟਿਸ ਸਵਰਨਕਾਂਤਾ ਸ਼ਰਮਾ ਦੀ ਅਦਾਲਤ ਵਿੱਚ ਖੁਦ ਜਾਂ ਆਪਣੇ ਵਕੀਲ ਦੇ ਪੇਸ਼ ਨਾ ਹੋਣ ਦਾ ਐਲਾਨ ਕਰ ਦਿੱਤਾ ਹੈ।

ਦੱਸ ਦਈਏ ਕਿ ਬੀਤੇ ਦਿਨ ਕੇਜਰੀਵਾਲ ਨੇ ਦੁਖੀ ਮਨ ਨਾਲ ਚਿੱਠੀ ਵਿੱਚ ਲਿਖਿਆ ਸੀ ਕਿ ਮੇਰੀ ਜਸਟਿਸ ਸਵਰਨਕਾਂਤਾ ਜੀ ਤੋਂ ਨਿਆਂ ਮਿਲਣ ਦੀ ਉਮੀਦ ਟੁੱਟ ਗਈ ਹੈ, ਇਸ ਲਈ ਮੈਂ ਮਹਾਤਮਾ ਗਾਂਧੀ ਦੀ ਤਰ੍ਹਾਂ ਸਤਿਆਗ੍ਰਹਿ ‘ਤੇ ਚੱਲਣ ਦਾ ਫੈਸਲਾ ਲਿਆ ਹੈ। ਹੁਣ ਉਹ ਖੁਦ ਜਾਂ ਵਕੀਲ ਰਾਹੀਂ ਜਸਟਿਸ ਸਵਰਨਕਾਂਤਾ ਦੇ ਸਾਹਮਣੇ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੇ ਜਸਟਿਸ ਸਵਰਨਕਾਂਤਾ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦੀ ਗੱਲ ਕਹੀ ਸੀ।

ਇਸ ਤੋਂ ਇਲਾਵਾ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਵੀਡੀਓ ਵੀ ਜਾਰੀ ਕੀਤੀ ਅਤੇ ਕਿਹਾ, ‘ਸ਼ਰਾਬ ਨੀਤੀ ਘੁਟਾਲਾ ਮਾਮਲੇ ਵਿੱਚ ਮੈਂ ਹਾਈ ਕੋਰਟ ਵਿੱਚ ਨਾ ਤਾਂ ਖੁਦ ਪੇਸ਼ ਹੋਵਾਂਗਾ ਅਤੇ ਨਾ ਹੀ ਕੋਈ ਮੇਰੀ ਤਰਫੋਂ ਦਲੀਲਾਂ ਪੇਸ਼ ਕਰੇਗਾ।’ ਦੱਸ ਦਈਏ ਕਿ ਹੁਣ ਮਨੀਸ਼ ਸਿਸੋਦੀਆ ਵੀ ਕੇਜਰੀਵਾਲ ਦੇ ਰਾਹ ‘ਤੇ ਚੱਲ ਪਏ ਹਨ। ਮਨੀਸ਼ ਸਿਸੋਦੀਆ ਨੇ ਚਿੱਠੀ ਵਿੱਚ ਲਿਖਿਆ, “ਮੇਰੇ ਵੱਲੋਂ ਵੀ ਕੋਈ ਵਕੀਲ ਪੇਸ਼ ਨਹੀਂ ਹੋਵੇਗਾ। ਮੈਨੂੰ ਨਿਆਂ ਦੀ ਉਮੀਦ ਨਹੀਂ ਹੈ। ਸਤਿਆਗ੍ਰਹਿ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ ਬਚਿਆ।”

ਦੱਸਣਯੋਗ ਹੈ ਕਿ ਦਿੱਲੀ ਹਾਈ ਕੋਰਟ ਨੇ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਅਤੇ ਹੋਰਨਾਂ ਵੱਲੋਂ ਦਾਇਰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਵਿੱਚ ਆਬਕਾਰੀ ਨੀਤੀ ਮਾਮਲੇ ਦੀ ਸੁਣਵਾਈ ਤੋਂ ਜਸਟਿਸ ਸ਼ਰਮਾ ਨੂੰ ਵੱਖ ਕਰਨ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀ ਚਿੱਠੀ ਸਾਹਮਣੇ ਆਈ ਹੈ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

Share This Article
Leave a Comment