ਗਾਜ਼ੀਆਬਾਦ ‘ਚ ਮਨੀਸ਼ ਸਿਸੋਦੀਆ ਦੇ ਬੈਂਕ ਲਾਕਰ ਦੀ ਹੋਈ ਜਾਂਚ, ਉਪ ਮੁੱਖ ਮੰਤਰੀ ਨੇ ਮੀਡੀਆ ਨੂੰ ਸੱਚ ਦੇ ਨਾਲ ਰਹਿਣ ਦੀ ਕੀਤੀ ਅਪੀਲ

Rajneet Kaur
2 Min Read

ਗਾਜ਼ੀਆਬਾਦ: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੇ ਅਧਿਕਾਰੀਆਂ ਨੇ ਮੰਗਲਵਾਰ ਨੂੰ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ 4 ਵਿੱਚ ਪੰਜਾਬ ਨੈਸ਼ਨਲ ਬੈਂਕ ਦੀ ਸ਼ਾਖਾ ਵਿੱਚ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਲਾਕਰ ਦੀ ਤਲਾਸ਼ੀ ਲਈ ਹੈ। ਸਿਸੋਦੀਆ ਅਤੇ ਉਨ੍ਹਾਂ ਦੀ ਪਤਨੀ ਇੱਥੇ ਪਹਿਲਾਂ ਹੀ ਮੌਜੂਦ ਸਨ। ਇਸ ‘ਤੇ ਮਨੀਸ਼ ਸਿਸੋਦੀਆ ਨੇ ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਤਲਾਸ਼ੀ ਦੌਰਾਨ ਉਨ੍ਹਾਂ ਦੇ ਘਰ ‘ਚੋਂ ਕੁਝ ਨਹੀਂ ਮਿਲਿਆ ਅਤੇ ਨਾ ਹੀ ਉਨ੍ਹਾਂ ਦੇ  ਲਾਕਰ ‘ਚੋਂ ਕੁਝ ਮਿਲਿਆ ਹੈ।

ਵਿਧਾਨ ਸਭਾ ‘ਚ ਸੰਬੋਧਨ ਦੌਰਾਨ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੀਬੀਆਈ ਨੂੰ ਮੇਰੇ ਲਾਕਰ ‘ਚੋਂ ਸਿਰਫ 70 ਹਜ਼ਾਰ ਰੁਪਏ ਦਾ ਸਾਮਾਨ ਮਿਲਿਆ ਹੈ। ਸੀਬੀਆਈ 14 ਘੰਟੇ ਮੇਰੇ ਘਰ ਰਹੀ, ਪਰ ਉਨ੍ਹਾਂ ਨੂੰ ਕੁਝ ਨਹੀਂ ਮਿਲਿਆ। ਇਸ ਤਰ੍ਹਾਂ ਉਨ੍ਹਾਂ ਨੂੰ ਕਲੀਨ ਚਿੱਟ ਮਿਲ ਗਈ ਹੈ।ਉਨ੍ਹਾਂ ਕਿਹਾ ਕਿ ਮੀਡੀਆ ‘ਚ ਕਿਹਾ ਜਾ ਰਿਹਾ ਹੈ ਕਿ ਪ੍ਰਾਪਰਟੀ ਦੇ ਕਾਗਜ਼ ਮਿਲੇ ਹਨ। ਮਨੀਸ਼ ਸਿਸੋਦੀਆ ਨੇ  ਮੀਡੀਆ ਦੇ ਸਾਥੀਆਂ ਨੂੰ ਸੱਚ ਦੇ ਨਾਲ ਰਹਿਣ ਦੀ ਅਪੀਲ ਹੈ।

ਗਾਜ਼ੀਆਬਾਦ ‘ਚ ਬੈਂਕ ਲਾਕਰ ਦੀ ਜਾਂਚ ‘ਚ ਕੁਝ ਨਾ ਮਿਲਣ ‘ਤੇ ਮਨੀਸ਼ ਸਿਸੋਦੀਆ ਨੇ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਲਾਕਰ ਵਿੱਚੋਂ ਕੁਝ ਵੀ ਨਹੀਂ ਮਿਲਿਆ। ਪ੍ਰਧਾਨ ਮੰਤਰੀ ਨੇ ਲਾਕਰ ਦੀ ਜਾਂਚ ਕਰਵਾਈ ਸੀ। ਸੱਚ ਦੀ ਜਿੱਤ ਹੋਈ ਹੈ।

ਦਸ ਦਈਏ ਕਿ  ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ‘ਤੇ ਆਬਕਾਰੀ ਨੀਤੀ ‘ਚ ਭ੍ਰਿਸ਼ਟਾਚਾਰ ਦੇ ਦੋਸ਼ ਲੱਗੇ ਹਨ।ਦਿੱਲੀ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਦਰਜ ਕੀਤੀ ਗਈ ਸੀਬੀਆਈ ਐਫਆਈਆਰ ਵਿੱਚ, ਆਮ ਆਦਮੀ ਪਾਰਟੀ (ਆਪ) ਦੇ ਨੇਤਾ ਸਿਸੋਦੀਆ ਸਮੇਤ 15 ਲੋਕਾਂ ਅਤੇ ਸੰਸਥਾਵਾਂ ਨੂੰ ਨਾਮਜ਼ਦ ਕੀਤਾ ਗਿਆ ਹੈ। ਸੀਬੀਆਈ ਨੇ 19 ਅਗਸਤ ਨੂੰ ਇਸ ਮਾਮਲੇ ਵਿੱਚ ਸਿਸੋਦੀਆ ਦੀ ਰਿਹਾਇਸ਼ ਸਮੇਤ 31 ਥਾਵਾਂ ‘ਤੇ ਛਾਪੇਮਾਰੀ ਕੀਤੀ ਸੀ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment