ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਭਾਰਤੀ ਕਰੰਸੀ ਦੇ ਨੋਟਾਂ ’ਤੇ ਭਗਵਾਨ ਗਣੇਸ਼ ਅਤੇ ਲਕਸ਼ਮੀ ਦੀ ਤਸਵੀਰ ਛਾਪਣ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਇਸ ‘ਤੇ ਸਿਆਸਤ ਭਖ ਗਈ ਹੈ। ਹੁਣ ਇਸ ਮਾਮਲੇ ’ਚ ਕਾਂਗਰਸ ਦਾ ਬਿਆਨ ਵੀ ਸਾਹਮਣੇ ਆਇਆ ਹੈ। ਕਾਂਗਰਸੀ ਆਗੂ ਮਨੀਸ਼ ਤਿਵਾੜੀ ਨੇ ਕੇਜਰੀਵਾਲ ਤੋਂ ਪੁੱਛਿਆ ਕਿ ਨਵੇਂ ਨੋਟਾਂ ’ਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਭੀਮਰਾਵ ਅੰਬੇਡਕਰ ਦੀ ਤਸਵੀਰ ਕਿਉਂ ਨਾ ਛਾਪੀ ਜਾਵੇ? ਉਨ੍ਹਾਂ ਸੁਝਾਅ ਦਿੱਤਾ ਕਿ ਇੱਕ ਪਾਸੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ਹੋਵੇ ਤਾਂ ਦੂਜੇ ਪਾਸੇ ਬਾਬਾ ਸਾਹਿਬ ਭੀਮਰਾਵ ਅੰਬੇਡਕਰ ਦੀ ਤਸਵੀਰ ਹੋਣੀ ਚਾਹੀਦੀ ਹੈ।
ਕੇਜਰੀਵਾਲ ਦੇ ਬਿਆਨ ’ਤੇ ਪ੍ਰਤੀਕਿਰਿਆ ਦਿੰਦੇ ਹੋਏ ਪੰਜਾਬ ਦੇ ਆਨੰਦਪੁਰ ਸਾਹਿਬ ਤੋਂ ਕਾਂਗਰਸ ਸੰਸਦ ਮੈਂਬਰ ਤਿਵਾੜੀ ਨੇ ਟਵੀਟ ਕੀਤਾ,‘‘ਕਰੰਸੀ ਨੋਟਾਂ ਦੀ ਨਵੀਂ ਲੜੀ ’ਤੇ ਡਾ. ਭੀਮਰਾਵ ਅੰਬੇਡਕਰ ਦੀ ਤਸਵੀਰ ਕਿਉਂ ਨਹੀਂ ਹੋਣੀ ਚਾਹੀਦੀ? ਇਕ ਪਾਸੇ ਮਹਾਤਮਾ ਗਾਂਧੀ ਦੀ ਤਸਵੀਰ ਅਤੇ ਦੂਜੇ ਪਾਸੇ ਡਾ. ਬੀ. ਆਰ. ਅੰਬੇਡਕਰ ਦੀ ਤਸਵੀਰ। ਅਹਿੰਸਾ, ਸੰਵਿਧਾਨਵਾਦ ਅਤੇ ਸਮਾਨਤਾਵਾਦ ਇਕ ਵਿਲੱਖਣ ਸੁਮੇਲ ਬਣਾ ਰਹੇ ਹਨ, ਜੋ ਆਧੁਨਿਕ ਭਾਰਤੀ ਪ੍ਰਤਿਭਾ ਨੂੰ ਢੁਕਵੇਂ ਰੂਪ ਵਿਚ ਜੋੜ ਦੇਵੇਗਾ।
Why not Dr BabaSahib Ambedkar’s photograph on new series of currency notes ? One side the great Mahatma the other side Dr Ambedkar. Non violence,Constitutionalism & egalitarianism fusing in a unique Union that would sum up the modern Indian genius perfectly.@ArvindKejriwal https://t.co/ZKCHLS0ETC
— Manish Tewari (@ManishTewari) October 27, 2022
ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਇਕ ਪੱਤਰਕਾਰ ਸੰਮੇਲਨ ’ਚ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਭਾਰਤੀ ਕਰੰਸੀ ਨੋਟਾਂ ’ਤੇ ਭਗਵਾਨ ਗਣੇਸ਼ ਅਤੇ ਮਾਂ ਲਕਸ਼ਮੀ ਦੀ ਤਸਵੀਰ ਛਾਪੇ ਜਾਣ ’ਤੇ ਵਿਚਾਰ ਕਰਨ ਦੀ ਅਪੀਲ ਕੀਤੀ ਸੀ। ਉਨ੍ਹਾਂ ਨੇ ਭਰੋਸਾ ਜਤਾਇਆ ਸੀ ਕਿ ਅਜਿਹਾ ਕਰਨ ਨਾਲ ਭਾਰਤੀ ਅਰਥਵਿਵਸਥਾ ਤੇਜ਼ੀ ਨਾਲ ਵਧ ਸਕਦੀ ਹੈ ਅਤੇ ਡਾਲਰ ਮੁਕਾਬਲੇ ਰੁਪਏ ਦੀ ਗਿਰਾਵਟ ਰੁਕ ਜਾਵੇਗੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.