ਨਵੀਂ ਦਿੱਲੀ/ ਚੰਡੀਗੜ੍ਹ: ਪੰਜਾਬ ’ਚ ਵਿਧਾਨਸਭਾ ਚੋਣਾਂ ਦਾ ਐਲਾਨ ਹੋ ਚੁੱਕਿਆ ਹੈ। ਜਿਸ ਤੋਂ ਬਾਅਦ ਸਿਆਸੀ ਪਾਰਟੀਆਂ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਰਹੀਆਂ ਹਨ। ਉੱਥੇ ਹੀ ਪੰਜਾਬ ਕਾਂਗਰਸ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਕਲੇਸ਼ ਜਾਰੀ ਹੈ। ਜਿਸ ਨੂੰ ਕੇ ਕੇ ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਦਾ ਬਿਆਨ ਸਾਹਮਣੇ ਆਇਆ ਹੈ।
ਉਨ੍ਹਾਂ ਦਾ ਟਵੀਟ ਹੈ ਕਿ ‘ਪੰਜਾਬ ਨੂੰ ਇਕ ਅਜਿਹਾ ਮੁੱਖ ਮੰਤਰੀ ਚਾਹੀਦਾ ਹੈ ਜਿਸ ਕੋਲ ਪੰਜਾਬ ਦੀਆਂ ਚੁਣੌਤੀਆਂ ਦੇ ਹੱਲ ਹੋਣ। ਉਹ ਸਖ਼ਤ ਫ਼ੈਸਲੇ ਲੈਣ ਦੇ ਸਮਰੱਥ ਹੋਵੇ। ਪੰਜਾਬ ਨੂੰ ਗੰਭੀਰ ਲੋਕਾਂ ਦੀ ਲੋੜ ਹੈ ਜਿਨ੍ਹਾਂ ਦੀ ਰਾਜਨੀਤੀ ‘ਸੋਸ਼ਲ ਇੰਜੀਨੀਅਰਿੰਗ’, ਮਨੋਰੰਜਨ, ਲੋਕ ਲੁਭਾਉਣੇ ਵਾਅਦਿਆਂ ’ਤੇ ਅਧਾਰਿਤ ਨਾ ਹੋਵੇ ਅਤੇ ਜਿਹੜੇ ਲੋਕਾਂ ਵੱਲੋਂ ਚੋਣਾਂ ਵਿੱਚ ਵਾਰ ਵਾਰ ਨਕਾਰੇ ਗਏ ਹੋਣ ਪਰ ‘ਸੱਤਾ’ ਦੇ ‘ਫ਼ੇਵਰਟ’ ਹੋਣ।
Punjab requires a CM who has solutions to Punjab’s challenges, capacity to take tough decisions.
Punjab NEEDS serious people whose politics is NOT Social Engineering, Entertainment,Freebies & NOT regime favourites rejected by people in successive electionshttps://t.co/sD2ni6ppuN
— Manish Tewari (@ManishTewari) January 12, 2022
ਜ਼ਿਕਰਯੋਗ ਹੈ ਕਿ ਹਾਲੇ ਤੱਕ ਪੰਜਾਬ ਕਾਂਗਰਸ ਨੇ ਆਪਣੇ ਉਮੀਦਵਾਰਾਂ ਦਾ ਅਤੇ ਨਾ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕੀਤਾ ਹੈ। ਉੱਥੇ ਹੀ ਦੂਜੇ ਪਾਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੋਹਾਂ ਨੇ ਚੋਣਾਂ ਚ ਮੁੱਖ ਮੰਤਰੀ ਦੇ ਚਿਹਰੇ ਵਜੋਂ ਉਤਰਨ ਦੀ ਮੰਗ ਕੀਤੀ ਹੈ।