ਕਾਂਗਰਸ ਦਾ ਕਾਟੋ ਕਲੇਸ਼ ਹੋਰ ਵਧਣ ਦੇ ਆਸਾਰ, ਸਿੱਧੂ ਦੀ ਦਾਦਾਗਿਰੀ ਤੋਂ ਨਾਰਾਜ਼ ਕਾਂਗਰਸੀ ਆਗੂ !

TeamGlobalPunjab
3 Min Read

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਕਾਟੋ ਕਲੇਸ਼ ਲਗਾਤਾਰ ਜਾਰੀ ਹੈ। ਇੱਕ ਧੜਾ ਨਵਜੋਤ ਸਿੱਧੂ ਨੂੰ ਗ਼ਲਤ ਸਾਬਤ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਿਹਾ ਤਾਂ ਦੂਜਾ ਧੜਾ ਹਰ ਫ਼ੈਸਲੇ ਲਈ ਕੈਪਟਨ ‘ਤੇ ਨਿਸ਼ਾਨੇ ਸਾਧਦੇ ਹੋਏ ਆਪਣੀ ਸਿਆਸਤ ਚਮਕਾਉਣ ਲਈ ਜੀ-ਜਾਨ ਨਾਲ ਜੁਟਿਆ ਹੋਇਆ ਹੈ ।

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਮੰਗ ‘ਤੇ ਐਡਵੋਕੇਟ ਜਨਰਲ (ਏਜੀ) ਏਪੀਐਸ ਦਿਓਲ ਨੂੰ ਹਟਾਉਣ ਨੂੰ ਲੈ ਕੇ ਕਾਂਗਰਸ ਦਾ ਕਲੇਸ਼ ਪਹਿਲਾਂ ਨਾਲੋਂ ਜ਼ਿਆਦਾ ਖੁੱਲ੍ਹ ਕੇ ਸਾਹਮਣੇ ਆਇਆ ਹੈ। ਕਾਂਗਰਸ ਦੇ ਸੀਨੀਅਰ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਰਕਾਰ ‘ਤੇ ਸਵਾਲ ਚੁੱਕੇ ਹਨ।

ਉਧਰ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਇਸੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੂੰ ਨਿਸ਼ਾਨੇ ‘ਤੇ ਲਿਆ ਹੈ।

ਏ ਜੀ ਨੂੰ ਹਟਾਉਣ ਦੇ ਮੁੱਦੇ ‘ਤੇ ਤਿਵਾੜੀ ਨੇ ਬਾਰ ਕੌਂਸਲ ਆਫ ਇੰਡੀਆ ਦੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ, ਜਿਸ ਵਿੱਚ ਉਨ੍ਹਾਂ ਕਿਹਾ ਕਿ ਵਕੀਲ ਕਿਸੇ ਮੁਵੱਕਿਲ ਨਾਲ ਬੰਨ੍ਹਿਆ ਨਹੀਂ ਜਾਂਦਾ।

- Advertisement -

ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਹੁਣ ਪੰਜਾਬ ਸਰਕਾਰ ਨੇ ਨਵਾਂ ਐਡਵੋਕੇਟ ਜਨਰਲ ਨਿਯੁਕਤ ਕਰਨ ਦਾ ਫੈਸਲਾ ਲਿਆ ਹੈ। ਇਸ ਲਈ ਇਸ ਵਾਰ ਕੌਂਸਲ ਆਫ਼ ਇੰਡੀਆ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖ ਕੇ ਨਿਯੁਕਤੀ ਕੀਤੀ ਜਾਣੀ ਚਾਹੀਦੀ ਹੈ। ਵਕੀਲ ਅਦਾਲਤ, ਟ੍ਰਿਬਿਊਨਲ ਅਤੇ ਅਥਾਰਟੀ ਦੇ ਸਾਹਮਣੇ ਕੋਈ ਵੀ ਕੇਸ ਲੈ ਸਕਦਾ ਹੈ। ਵਕੀਲ ਵੀ ਕੁਝ ਖਾਸ ਹਾਲਤਾਂ ਵਿੱਚ ਕੇਸ ਲੈਣ ਤੋਂ ਇਨਕਾਰ ਕਰ ਸਕਦਾ ਹੈ।

ਮਨੀਸ਼ ਤਿਵਾੜੀ ਨੇ ਕਿਹਾ ਕਿ ਏਜੀ ਦਫ਼ਤਰ ਦਾ ਸਿਆਸੀਕਰਨ ਇਸ ਦੇ ਸੰਵਿਧਾਨਕ ਕੰਮਕਾਜ ਨੂੰ ਪ੍ਰਭਾਵਿਤ ਕਰਦਾ ਹੈ। ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਅਤੇ ਏਪੀਐਸ ਦਿਓਲ ਦੋਵਾਂ ਨੂੰ ਪੰਚਿੰਗ ਬੈਗ ਲਈ ਵਰਤਿਆ ਗਿਆ ਸੀ।

ਤਿਵਾੜੀ ਨੇ ਇਸ ਬਹਾਨੇ ਸਿੱਧੂ ਨੂੰ ਸਲਾਹ ਦਿੱਤੀ ਕਿ ਏਜੀ ਦਾ ਵਿਰੋਧ ਕਰਨ ਵਾਲਿਆਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਵਕੀਲ ਕਿਸੇ ਮੁਵੱਕਿਲ ਨਾਲ ਜੁੜਿਆ ਹੋਇਆ ਨਹੀਂ ਹੈ। ਇਸ ਦੇ ਲਈ ਉਨ੍ਹਾਂ ਨੇ ਬਾਰ ਕੌਂਸਲ ਆਫ ਇੰਡੀਆ ਵੱਲੋਂ ਵਕੀਲ ਸਬੰਧੀ ਜਾਰੀ ਨਿਯਮਾਂ ਦੀ ਕਾਪੀ ਵੀ ਪੋਸਟ ਕੀਤੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਚੰਨੀ ਨੂੰ ਸਮਝੌਤਾ ਕਰਨ ਵਾਲਾ ਮੁੱਖ ਮੰਤਰੀ ਕਹਿ ਦਿੱਤਾ ਹੈ।

ਪੰਜਾਬ ਕਾਂਗਰਸ ਵਿੱਚ ਜਾਰੀ ਖਿੱਚੋਤਾਣ ਕਿੱਥੇ ਜਾ ਕੇ ਰੁਕੇਗੀ ਹੁਣ ਤਾਂ ਇਸ ਬਾਰੇ ਅੰਦਾਜ਼ਾ ਲਗਾਉਣਾ ਵੀ ਮੁਸ਼ਕਲ ਹੈ। ਇੰਨਾ ਜ਼ਰੂਰ ਕਿਹਾ ਜਾ ਸਕਦਾ ਹੈ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਇਸ ਖਿੱਚੋਤਾਣ ਦਾ ਭਾਰੀ ਨੁਕਸਾਨ ਜ਼ਰੂਰ ਝੱਲਣਾ ਪਵੇਗਾ।

Share this Article
Leave a comment