ਮਨੀਸ਼ਾ ਗੁਲਾਟੀ ਨੂੰ HC ਤੋਂ ਮਿਲੀ ਰਾਹਤ, ਸਰਕਾਰ ਨੇ ਲਿਆ ਇਹ ਫੈਸਲਾ

Rajneet Kaur
1 Min Read

ਚੰਡੀਗੜ੍ਹ: ਪੰਜਾਬ ਰਾਜ ਮਹਿਲਾ ਕਮਿਸ਼ਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਮਹਿਲਾ ਕਮਿਸ਼ਨ ਦੀ ਚੇਅਰਮੈਨ ਦੇ ਅਹੁਦੇ ਤੋਂ ਹਟਾਉਣ ਦੇ ਫੈਸਲੇ ਨੂੰ ਮਨੀਸ਼ਾ ਗੁਲਾਟੀ ਨੇ ਹਾਈਕੋਰਟ ‘ਚ ਚੁਣੌਤੀ ਦਿੱਤੀ ਸੀ। ਜਿਸ ਤੋਂ ਬਾਅਦ ਅੱਜ ਪੰਜਾਬ ਐਂਡ ਹਰਿਆਣਾ ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਦੇ ਫ਼ੈਸਲੇ ਅਨੁਸਾਰ ਮਨੀਸ਼ਾ ਗੁਲਾਟੀ ਹੁਣ ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਦੇ ਅਹੁਦੇ ‘ਤੇ ਬਣੇ ਰਹਿਣਗੇ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਹਾਈਕੋਰਟ ਵਿੱਚ ਜਾਣਕਾਰੀ ਦਿੱਤੀ ਗਈ। ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਉਨ੍ਹਾਂ ਦਾ ਕਾਰਜਕਾਲ 6 ਮਹੀਨੇ ਪਹਿਲਾਂ ਹੀ ਖਤਮ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਸਨ। HC ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਸੀ, ਸਤੰਬਰ 2020 ‘ਚ ਕੈਪਟਨ ਸਰਕਾਰ ਨੇ ਵਧਾਇਆ ਸੀ ਕਾਰਜਕਾਲ,18 ਮਾਰਚ 2024 ਤੱਕ ਦਿੱਤੀ ਸੀ ਐਕਸਟੈਂਸ਼ਨ,ਮਾਨ ਸਰਕਾਰ ਨੇ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ ਸੀ। ਹੁਣ ਪੰਜਾਬ ਸਰਕਾਰ ਨੇ ਆਪਣਾ ਫੈਸਲਾ ਵਾਪਿਸ ਲੈ ਲਿਆ ਹੈ।

 Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment