ਦਿੱਲੀ ਚੋਣਾਂ ਤੋਂ ਪਹਿਲਾਂ ਟੁੱਟਿਆ ਅਕਾਲੀ ਭਾਜਪਾ ਗੱਠਜੋੜ, ਜੀਕੇ ਨੇ ਸੁਣਾਈਆਂ ਖਰੀਆਂ ਖਰੀਆਂ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਚੋਣਾਂ ਤੋਂ ਪਹਿਲਾਂ ਅਕਾਲੀ ਅਤੇ ਭਾਰਤੀ ਜਨਤਾ ਪਾਰਟੀ ਦਾ ਆਪਸੀ ਗੱਠਜੋੜ ਟੁੱਟ ਚੁਕਿਆ ਹੈ। ਜੇਕਰ ਇਸ ਦੇ ਟੁੱਟਣ ਦੀ ਗੱਲ ਕਰੀਏ ਤਾਂ ਬੀਤੀ ਕੱਲ੍ਹ ਮਨਿੰਦਰ ਸਿੰਘ ਸਿਰਸਾ ਨੇ ਕਿਹਾ  ਸੀ ਕਿ ਉਨ੍ਹਾਂ ਨੇ ਨਾਗਰਿਕਤਾ ਸੋਧ ਕਨੂੰਨ ਨੂੰ ਲੈ ਕੇ ਸਾਥ ਛੱਡਿਆ ਹੈ। ਇਸ ਨੂੰ ਲੈ ਕੇ ਮਨਜੀਤ ਸਿੰਘ ਜੀਕੇ ਨੇ ਸਖਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਫੈਸਲਾ ਕਰਕੇ ਭਾਜਪਾ ਨੇ ਅਕਾਲੀ ਦਲ ਨੂੰ ਬਾਹਰ ਦਾ ਰਸਤਾ ਦਿਖਾਇਆ ਹੈ।

ਦੱਸ ਦਈਏ ਕਿ ਮਨਜੀਤ ਸਿੰਘ ਜੀਕੇ ਨੇ ਦਾਅਵਾ ਕੀਤਾ ਕਿ ਇਸ ਤੋਂ ਮਾੜੀ ਹਾਲਤ ਵਿੱਚ ਅਕਾਲੀ ਦਲ ਕਦੀ ਵੀ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਇਹ ਕਹਿ ਰਹੇ ਹਨ ਹਨ ਨਾਗਰਿਕਤਾ ਸੋਧ ਕਨੂੰਨ ਦੇ ਵਿਰੋਧ ‘ਚ  ਅਸੀਂ ਬਾਹਰ ਹਾਂ ਪਰ ਇਹ ਆਪਣੀਆਂ ਫੇਸਬੁੱਕ ਪੋਸਟਾਂ ਦੇਖਣ ਕਿ ਕਿੰਨੇ ਵਾਰ ਇਨ੍ਹਾਂ ਨੇ ਕਨੂੰਨ ਦਾ ਸਾਥ ਦਿੱਤਾ ਹੈ। ਇਸ ਦੇ ਨਾਲ ਹੀ ਜੀਕੇ ਨੇ ਇਹ ਵੀ ਸਵਾਲ ਕੀਤਾ ਕਿ ਤਾਂ ਫਿਰ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਸਤੀਫਾ ਕਿਉਂ ਨਹੀਂ ਦੇ ਦਿੰਦੇ।

ਦੱਸਣਯੋਗ ਹੈ ਕਿ ਮਨਜੀਤ ਸਿੰਘ ਜੀਕੇ ਨੇ ਇਹ ਵੀ ਕਿਹਾ ਕਿ ਪਾਰਲੀਮੈਂਟ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਨਾਗਰਿਕਤਾ ਸੋਧ ਕਨੂੰਨ ਦੇ ਹੱਕ  ਵਿੱਚ ਵੋਟਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਬੀਜੇਪੀ ਨੂੰ ਇਹ ਸਮਝ ਆ ਗਈ ਸੀ ਕਿ ਜੇਕਰ ਚੋਣਾਂ ਦੌਰਾਨ ਪੋਸਟਰਾਂ ‘ਤੇ ਇਨ੍ਹਾਂ ਦੀਆਂ ਤਸਵੀਰਾਂ ਲਗਦੀਆਂ ਹਨ ਤਾਂ ਕਿਸੇ ਵੀ ਸਿੱਖ ਨੇ ਭਾਜਪਾ ਨੂੰ ਵੋਟ ਨਹੀਂ ਦੇਣੀ ਸੀ। ਜੀਕੇ ਅਨੁਸਾਰ ਜੇਕਰ  ਇਨ੍ਹਾਂ ਨੇ ਦਿੱਲੀ ਵਿਧਾਨ ਸਭਾ ਚੋਣ ਨਹੀਂ ਲੜਨੀ ਸੀ ਤਾਂ ਫਿਰ ਇਨ੍ਹਾਂ ਨੇ ਤਿੰਨ ਮੈਂਬਰੀ ਕਮੇਟੀ ਕਿਉਂ ਬਣਾਈ ਅਤੇ ਤਿਆਰੀਆਂ ਕਿਉਂ ਕੀਤੀਆਂ।

Share this Article
Leave a comment