ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣ ਨਤੀਜੇ: ਪੰਜਾਬੀ ਬਾਗ ਤੋਂ ਮਨਜਿੰਦਰ ਸਿੰਘ ਸਿਰਸਾ ਦੀ ਹੋਈ ਹਾਰ

TeamGlobalPunjab
2 Min Read

ਨਵੀਂ ਦਿੱਲੀ : ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਹਾਰ ਗਏ ਹਨ। ਪੰਜਾਬੀ ਬਾਗ ਵਾਰਡ  ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਮਨਜਿੰਦਰ ਸਿੰਘ ਸਿਰਸਾ ਨੂੰ ਹਰਾ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਉਮੀਦਵਾਰ ਹਰਵਿੰਦਰ ਸਿੰਘ ਸਰਨਾ ਨੇ  500 ਤੋਂ ਵੱਧ ਵੋਟਾਂ ਨਾਲ ਜੇਤੂ ਰਹੇ।

ਹਰਵਿੰਦਰ ਸਰਨਾ ਨੇ ਆਪਣੀ ਜਿੱਤ ‘ਤੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਲਿਖਿਆ, ਵਾਹਿਗੁਰੂ ਜੀ ਦੇ ਆਸ਼ੀਰਵਾਦ ਅਤੇ ਪੰਜਾਬੀ ਬਾਗ ਦੀ ਸੰਗਤ ਦੇ ਸਹਿਯੋਗ ਨਾਲ ਸਾਨੂੰ ਇਹ ਵੱਡੀ ਜਿੱਤ ਪ੍ਰਾਪਤ ਹੋਈ ਹੈ। ਅਸੀਂ ਸਿੱਖ ਪੰਥ ਦੀ ਚੜ੍ਹਦੀਕਲਾ ਲਈ ਕੰਮ ਕਰਦੇ ਰਹਿਣ ਦਾ ਵਾਅਦਾ ਕਰਦੇ ਹਾਂ।’ ਦੱਸ ਦਈਏ ਕਿ ਸਿਰਸਾ ਦਿੱਲੀ ਕਮੇਟੀ ਦੇ ਮੌਜੂਦ ਪ੍ਰਧਾਨ ਹਨ, ਉਨ੍ਹਾਂ ਦੀ ਹਾਰ ਅਕਾਲੀ ਦਲ ਬਾਦਲ ਧੜੇ ਲਈ ਵੱਡਾ ਝਟਕਾ ਹੈ।

ਉੱਥੇ ਹੀ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਕੁੱਲ 46 ਸੀਟਾਂ ’ਚੋਂ ਸ਼੍ਰੋਮਣੀ ਅਕਾਲੀ ਦਲ ਨੇ 27 ਸੀਟਾਂ ‘ਤੇ ਜਿੱਤ ਹਾਸਲ ਕਰ ਲਈ ਹੈ। ਇਸ ਸਬੰਧੀ ਮਨਜਿੰਦਰ ਸਿਰਸਾ ਨੇ ਟਵੀਟ ਕਰ ਲਿਖਿਆ, ’46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਦੀ ਸੰਗਤ ਨੇ ਸਾਨੂੰ ਬਹੁਤ ਵੱਡਾ ਮਾਣ ਬਖ਼ਸ਼ਿਆ ਹੈ। ਇਹ ਜਿੱਤ ਦਿੱਲੀ ਦੀ ਸਾਰੀ ਸੰਗਤ ਦੀ ਹੈ, ਅਸੀਂ ਦਿੱਲੀ ਦੀ ਸੰਗਤ ਦੇ ਚਰਨਾਂ ਵਿੱਚ ਸੀਸ ਨਿਵਾ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਇਹ ਮਾਣ ਬਖਸ਼ਣ ਲਈ ਉਹਨਾਂ ਦਾ ਧੰਨਵਾਦ ਕਰਦੇ ਹਾਂ।’

Share This Article
Leave a Comment