ਕੋਰੋਨਾ ਵਾਇਰਸ : ਦੇਖੋ ਕਿਸ ਤਰ੍ਹਾਂ ਤਿਆਰ ਹੁੰਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰੀਬਾਂ ਅਤੇ ਲੋੜਵੰਦਾਂ ਲਈ ਲੰਗਰ

TeamGlobalPunjab
1 Min Read

ਨਵੀਂ ਦਿੱਲੀ : ਦੇਸ਼ ਅੰਦਰ ਜਾਰੀ ਲੌਕ ਡਾਉਣ ਦਰਮਿਆਨ ਜਿਥੇ ਸਰਕਾਰ ਵੱਲੋਂ ਗਰੀਬਾਂ ਨੂੰ ਰਾਹਤ ਦਿੰਦਿਆਂ ਰਾਸ਼ਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਉਥੇ ਹੀ ਸਮਾਜ ਸੇਵੀ ਸੰਸਥਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵਧ ਚੜ੍ਹ ਕੇ ਸਰਕਾਰ ਦਾ ਸਾਥ ਦੇ ਰਹੀਆਂ ਹਨ । ਇਸ ਦੀ ਇਕ ਵਡੀ ਮਿਸਾਲ ਹੈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਜਿਥੇ ਹਰ ਦਿਨ ਇਕ ਲਖ ਦੇ ਕਰੀਬ ਲੋਕਾਂ ਨੂੰ ਲੰਗਰ ਛਕਾਇਆ ਜਾਂਦਾ ਹੈ ।

ਦਸ ਦੇਈਏ ਕਿ ਇਸ ਦੀ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ । ਇਸ ਲਈ ਬਾਕਾਇਦਾ ਤੌਰ ਤੇ ਉਨ੍ਹਾਂ ਇਕ ਵੀਡੀਓ ਬਿਆਨ ਵੀ ਜਾਰੀ ਕੀਤਾ ਹੈ । ਇਸ ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੀ ਰਸੋਈ ਅੰਦਰ ਖਾਣਾ ਤਿਆਰ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਇਕ ਲਖ ਲੋਕਾਂ ਨੂੰ ਖਾਣਾ ਮੁਹੱਈਆ ਕਰਵਾਇਆ ਜਾਂਦਾ ਸੀ ਪਰ ਅਜ ਤੋਂ 50 ਹਜਾਰ ਹੋਰ ਲੋਕਾਂ ਨੂੰ ਖਾਣਾ ਮੁਹੱਈਆ ਕਰਵਾਇਆ ਜਾਵੇਗਾ । ਉਨ੍ਹਾਂ ਕਿਹਾ ਕਿ ਇਥੋਂ ਖਾਣਾ ਤਿਆਰ ਕਰਕੇ ਨੋਇਡਾ ਭੇਜਿਆ ਜਾਵੇਗਾ ।

Share This Article
Leave a Comment