ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿਰਸਾ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਕੇਂਦਰ ਸਰਕਾਰ ਉਨ੍ਹਾਂ ‘ਤੇ ਪੂਰੀ ਤਰ੍ਹਾਂ ਮਿਹਰਨਬਾਨ ਹੋ ਗਈ ਹੈ। ਕੇਂਦਰ ਸਰਕਾਰ ਨੇ ਸਿਰਸਾ ਨੂੰ ਜ਼ੈੱਡ ਸਕਿਓਰਿਟੀ ਦਿੱਤੀ ਹੈ। ਜਾਣਕਾਰੀ ਅਨੁਸਾਰ ਭਾਰਤ ਸਰਕਾਰ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫ਼ਾਰਸ਼ ’ਤੇ ਗੁਰਮੀਤ ਸੋਢੀ ਨੂੰ ਵੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ, ਜਦਕਿ ਰਾਣਾ ਸੋਢੀ ਤੇ ਸਿਰਸਾ ਦਿੱਲੀ, ਪੰਜਾਬ, ਹਰਿਆਣਾ ਦੀ ਯਾਤਰਾ ਕਰਨਗੇ ਤਾਂ ਇਹ ਸਕਿਓਰਿਟੀ ਵਿਸ਼ੇਸ਼ ਤੌਰ ‘ਤੇ ਚੌਕਸ ਰਹੇਗੀ।
ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ 21 ਦਸੰਬਰ ਨੂੰ ਕਾਂਗਰਸ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਸਨ।ਰਾਣਾ ਗੁਰਮੀਤ ਸੋਢੀ, ਫ਼ਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਪੰਜਾਬ ਦੇ ਖੇਡ ਮੰਤਰੀ ਵੀ ਰਹੇ ਸਨ।