ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਦਿੱਲੀ ਵਿਚ ਵੱਡਾ ਝਟਕਾ ਲੱਗਾ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਮਨਜਿੰਦਰ ਸਿੰਘ ਸਿਰਸਾ ਬੁੱਧਵਾਰ ਨੂੰ ਭਾਜਪਾ ਵਿੱਚ ਸ਼ਾਮਲ ਹੋ ਗਏ ।
ਮਨਜਿੰਦਰ ਸਿਰਸਾ ਇਸ ਸਮੇਂ ਭਾਜਪਾ ਦੇ ਮੁੱਖ ਦਫ਼ਤਰ ਪਹੁੰਚੇ ਹੋਏ ਹਨ। ਜਿੱਥੋਂ ਪ੍ਰੈੱਸ ਕਾਨਫਰੰਸ ਕਰਕੇ ਸਿਰਸਾ ਨੇ ਖ਼ੁਦ ਐਲਾਨ ਕੀਤਾ ਹੈ ਕਿ ਉਹ ਹੁਣ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨੇ ਮਨਜਿੰਦਰ ਸਿਰਸਾ ਦਾ ਭਾਜਪਾ ‘ਚ ਸਵਾਗਤ ਕੀਤਾ।