ਮਨਜਿੰਦਰ ਸਿਰਸਾ ਭਾਜਪਾ ‘ਚ ਹੋਏ ਸ਼ਾਮਲ

TeamGlobalPunjab
2 Min Read

ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਯੰਤ ਗੌਤਮ ਮੌਜੂਦ ਸਨ।

ਇਸ ਮੌਕੇ ਸਿਰਸਾ ਨੇ ਕਿਹਾ ਕਿ ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੁਣ ਦਾ ਮਕਸਦ ਰਵਾਇਤੀ ਹਿੰਦੂ-ਸਿੱਖ ਏਕਤਾ ਨੂੰ ਮੁੜ ਬਹਾਲ ਕਰਾਉਣਾ ਅਤੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਵਾਉਣਾ ਹੈ।

ਇਸ ਤੋਂ ਇਲਾਵਾ ਗਜੇਂਦਰ  ਸ਼ੇਖਾਵਤ ਨੇ ਕਿਹਾ ਕਿ, ‘ਉੱਤਰੀ ਭਾਰਤ ਦੀ ਰਾਜਨੀਤੀ ਵਿਚ ਸਿੱਖ ਚਿਹਰਿਆਂ ‘ਚ ਸਿਰਸਾ ਦਾ ਚਿਹਰਾ ਸਾਹਮਣੇ ਆਵੇਗਾ। ਮੈਂ ਉਨ੍ਹਾਂ ਨੂੰ ਭਾਜਪਾ ਪਰਿਵਾਰ ਵਿੱਚ ਸ਼ਾਮਲ ਕਰਦਾ ਹਾਂ। ਸਿਰਸਾ ਨੂੰ ਪਾਰਟੀ ’ਚ ਸ਼ਾਮਲ ਕਰਨ ਨਾਲ ਯਕੀਨੀ ਰੂਪ ਨਾਲ ਸੂਬੇ ’ਚ ਅਗਲੇ ਸਾਲ ਦੀ ਸ਼ੁਰੂਆਤ ’ਚ ਹੋਣ ਵਾਲੀਂ ਚੋਣਾਂ ’ਚ ਮਦਦ ਮਿਲੇਗੀ।’


ਮਨਜਿੰਦਰ ਸਿੰਘ ਸਿਰਸਾ ਨੇ ਕੁਝ ਦੇਰ ਪਹਿਲਾਂ ਹੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਸੀ।

ਸਿਰਸਾ ਨੇ ਅਸਤੀਫੇ ਸਬੰਧੀ ਐਲਾਨ ਕਰਦਿਆਂ ਟਵੀਟ ਕਰਕੇ ਲਿਖਿਆ ਕਿ ‘ਮੈਂ, ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਧਿਕਾਰੀਆਂ, ਮੈਂਬਰਾਂ, ਕਾਮਿਆਂ ਅਤੇ ਲੋਕਾਂ ਦਾ ਧੰਨਵਾਦ  ਕਰਦਾ ਹਾਂ। ਮੈਂ ਕਮੇਟੀ ਦੀਆਂ ਚੋਣਾਂ ਨਹੀਂ ਲੜਾਂਗਾ, ਆਪਣੇ ਭਾਈਚਾਰੇ, ਮਨੁੱਖਤਾ ਅਤੇ ਰਾਸ਼ਟਰ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਕਾਇਮ ਹੈ।’

- Advertisement -

Share this Article
Leave a comment