ਨਵੀਂ ਦਿੱਲੀ: ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕਰ ਦਿੱਤਾ ਹੈ। ਸਿਰਸਾ ਨੇ ਅਸਤੀਫਾ ਦੇਣ ਦਾ ਕਾਰਨ ਨਿੱਜੀ ਦੱਸਿਆ ਹੈ ਤੇ ਨਵੀਂ ਬਣੀ ਕਮੇਟੀ ‘ਚ ਉਹ ਕਿਸੇ ਵੀ ਅਹੁਦੇ ‘ਤੇ ਕੰਮ ਨਹੀਂ ਕਰਨਗੇ।
ਇਸ ਸਬੰਧੀ ਐਲਾਨ ਉਨ੍ਹਾਂ ਨੇ ਟਵੀਟ ਕਰਕੇ ਲਿਖਿਆ ਕਿ ‘ਮੈਂ, ਮੇਰੇ ਨਾਲ ਕੰਮ ਕਰਨ ਵਾਲੇ ਸਾਰੇ ਅਧਿਕਾਰੀਆਂ, ਮੈਂਬਰਾਂ, ਕਾਮਿਆਂ ਅਤੇ ਲੋਕਾਂ ਦਾ ਧੰਨਵਾਦ ਕਰਦਾ ਹਾਂ। ਮੈਂ ਕਮੇਟੀ ਦੀਆਂ ਚੋਣਾਂ ਨਹੀਂ ਲੜਾਂਗਾ, ਆਪਣੇ ਭਾਈਚਾਰੇ, ਮਨੁੱਖਤਾ ਅਤੇ ਰਾਸ਼ਟਰ ਦੀ ਸੇਵਾ ਕਰਨ ਦੀ ਮੇਰੀ ਵਚਨਬੱਧਤਾ ਕਾਇਮ ਹੈ।’
ਉੱਥੇ ਹੀ ਦੂਜੇ ਪਾਸੇ ਸਿਰਸਾ ਵਲੋਂ ਅਸਤੀਫਾ ਦਿੰਦਿਆਂ ਹੀ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਰਿਪੋਰਟਾਂ ਮੁਤਾਬਕ ਸਿਰਸਾ ਦੇ ਨੇੜੇ ਮੰਨੇ ਜਾਂਦੇ ਪਰਮਿੰਦਰ ਸਿੰਘ ਬਰਾੜ ਨੇ ਵੀ ਇਸ਼ਾਰਾ ਦਿਤਾ ਹੈ ਕਿ ਮਨਜਿੰਦਰ ਸਿੰਘ ਸਿਰਸਾ ਛੇਤੀ ਹੀ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਇਸ ਸਬੰਧੀ ਉਹ ਅੱਜ ਸ਼ਾਮ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਸਕਦੇ ਹਨ ਅਤੇ ਭਾਜਪਾ ‘ਚ ਸ਼ਾਮਲ ਵੀ ਹੋ ਸਕਦੇ ਹਨ।
With gratitude to all office bearers, members, staff & people who worked with me; I am resigning from Delhi Sikh Gurudwara Management Committee as President. I will not contest upcoming DSGMC internal elections.
My commitment to serve my community, humanity & nation remains same! pic.twitter.com/1ja3DlnvVM
— Manjinder Singh Sirsa (@mssirsa) December 1, 2021