ਸਿਰਸਾ ਨੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਵਾਪਸ ਲਿਆ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਤੋਂ ਕੁਝ ਦਿਨਾਂ ਬਾਅਦ ਹੀ ਮਨਜਿੰਦਰ ਸਿੰਘ ਸਿਰਸਾ ਨੂੰ ਆਪਣਾ ਅਸਤੀਫ਼ਾ ਵਾਪਸ ਲੈਣਾ ਪਿਆ ਹੈ। ਇਸ ਦਾ ਮੁਖ ਕਾਰਨ ਕਮੇਟੀ ਵੱਲੋਂ ਨਵੇਂ ਪ੍ਰਧਾਨ ਦੀ ਚੋਣ ਨਾਂ ਹੋਣ ਕਰਕੇ ਆ ਰਹੀਆਂ ਮੁਸ਼ਕਲਾਂ ਨੂੰ ਦੱਸਿਆ ਜਾ ਰਿਹਾ ਹੈ। ਉਹ ਨਵੀਂ ਕਮੇਟੀ ਦੇ ਗਠਨ ਤੱਕ ਪ੍ਰਧਾਨ ਵਜੋਂ ਕੰਮ ਕਰਦੇ ਰਹਿਣਗੇ।

ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਡੀਐਸਜੀਐਮਸੀ ਦੇ ਕਰਮਚਾਰੀਆਂ ਨੂੰ ਤਨਖਾਹ ਅਤੇ ਭੁਗਤਾਨ ਸਬੰਧੀ ਲੀਗਲ ਅਤੇ ਤਕਨੀਕੀ ਦਿੱਕਤਾਂ ਆਉਣ ਲੱਗੀਆਂ ਸੀ। ਉਨ੍ਹਾਂ ਦੋ ਮਹੀਨੇ ਤੋਂ ਤਨਖਾਹ ਜਾਰੀ ਨਹੀਂ ਕੀਤੀ ਜਾ ਸਕੀ। ਇਨ੍ਹਾਂ ਦਿੱਕਤਾ ਨੂੰ ਦੇਖਦੇ ਹੋਏ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਵਾਪਸ ਲਿਆ।

ਡੀਐਸਜੀਐਮਸੀ ਦੀ ਨਵੀਂ ਕਮੇਟੀ ਦੀ ਚੋਣ ਤੱਕ ਪੁਰਾਣੀ ਕਮੇਟੀ ਕੰਮ ਕਰੇਗੀ ਤਾਕਿ ਡੀਐਸਜੀਐਮਸੀ ਨੂੰ ਪ੍ਰਬੰਧਨ ਵਿਚ ਕੋਈ ਦਿੱਕਤ ਨਾ ਹੋਵੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿਚ ਸ਼ਾਮਲ ਹੋ ਗਏ ਸੀ।

Share This Article
Leave a Comment