ਨਵੀਂ ਦਿੱਲੀ- ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਡਾ. ਮਨਮੋਹਨ ਸਿੰਘ ਨੇ ਵੀਰਵਾਰ ਨੂੰ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਇੱਕ ਵੀਡੀਓ ਜਾਰੀ ਕਰਕੇ ਭਾਜਪਾ ‘ਤੇ ਦੋਸ਼ ਲਾਇਆ ਹੈ ਕਿ ਇਸ ਦਾ ਰਾਸ਼ਟਰਵਾਦ ਅੰਗਰੇਜ਼ਾਂ ਦੀ ਵੰਡੋ ਤੇ ਰਾਜ ਕਰੋ ਦੀ ਨੀਤੀ ‘ਤੇ ਆਧਾਰਿਤ ਹੈ। ਇਸ ਤੋਂ ਇਲਾਵਾ ਮਨਮੋਹਨ ਸਿੰਘ ਨੇ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਵੀ ਬਚਾਅ ਕੀਤਾ ਹੈ।
ਡਾ. ਮਨਮੋਹਨ ਸਿੰਘ ਨੇ ਪੰਜਾਬ ਚੋਣਾਂ ਦੇ ਸਬੰਧ ਵਿੱਚ ਕਿਹਾ, ‘ਲੋਕ ਕਾਂਗਰਸ ਦੇ ਚੰਗੇ ਕੰਮਾਂ ਨੂੰ ਯਾਦ ਕਰ ਰਹੇ ਹਨ। ਭਾਜਪਾ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਵਿੱਚ ਕੁਤਾਹੀ ਦੇ ਮਾਮਲੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਦੇ ਲੋਕਾਂ ਨੂੰ ਜ਼ਲੀਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਸਮੇਂ ਅਮੀਰ ਲੋਕ ਹੋਰ ਅਮੀਰ ਹੋ ਰਹੇ ਹਨ। ਗਰੀਬ ਲੋਕ ਹੋਰ ਗਰੀਬ ਹੁੰਦੇ ਜਾ ਰਹੇ ਹਨ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਵੀ ਕਿਹਾ, ”ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਆਰਥਿਕ ਨੀਤੀਆਂ ਬਾਰੇ ਕੋਈ ਸਮਝ ਨਹੀਂ ਹੈ। ਇਹ ਮੁੱਦੇ ਸਿਰਫ਼ ਦੇਸ਼ ਤੱਕ ਹੀ ਸੀਮਤ ਨਹੀਂ ਹਨ। ਇਹ ਸਰਕਾਰ ਵਿਦੇਸ਼ ਨੀਤੀਆਂ ‘ਤੇ ਵੀ ਫੇਲ੍ਹ ਸਾਬਤ ਹੋਈ ਹੈ। ਚੀਨ ਸਾਡੀਆਂ ਸਰਹੱਦਾਂ ‘ਤੇ ਬੈਠਾ ਹੈ। ਇਸ ਮੁੱਦੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
पंजाब की जनता के नाम पूर्व प्रधानमंत्री डॉ. मनमोहन सिंह जी का संदेश। pic.twitter.com/EYkPWZObo2
— Congress (@INCIndia) February 17, 2022
ਮਨਮੋਹਨ ਸਿੰਘ ਨੇ ਕਿਹਾ ਕਿ ਕਰੋਨਾ ਦੌਰਾਨ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕ ਇਸ ਸਮੇਂ ਆਰਥਿਕਤਾ, ਬੇਰੁਜ਼ਗਾਰੀ ਅਤੇ ਵਧਦੀ ਮਹਿੰਗਾਈ ਤੋਂ ਪ੍ਰੇਸ਼ਾਨ ਹਨ। 7.5 ਸਾਲ ਸਰਕਾਰ ਚਲਾਉਣ ਤੋਂ ਬਾਅਦ ਵੀ ਉਹ ਆਪਣੀ ਗਲਤੀ ਮੰਨਣ ਅਤੇ ਇਸ ਨੂੰ ਸੁਧਾਰਨ ਲਈ ਤਿਆਰ ਨਹੀਂ ਹਨ। ਸਰਕਾਰ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਨੂੰ ਦੋਸ਼ੀ ਠਹਿਰਾਉਂਦੀ ਹੈ।
ਉਨ੍ਹਾਂ ਨੇ ਬਿਨਾਂ ਨਾਮ ਲਏ ਪੀਐਮ ਮੋਦੀ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ ਸਿਆਸਤਦਾਨਾਂ ਨੂੰ ਜੱਫੀ ਪਾ ਕੇ ਜਾਂ ਬਿਨ੍ਹਾਂ ਸੱਦੇ ਬਿਰਆਨੀ ਖਾਣ ਪੁੱਜਣ ਨਾਲ ਰਿਸ਼ਤੇ ਬਿਹਤਰ ਨਹੀਂ ਹੁੰਦੇ। ਮਨਮੋਹਨ ਸਿੰਘ ਨੇ ਕਿਹਾ ਕਿ ਭਾਜਪਾ ਦਾ ਰਾਸ਼ਟਰਵਾਦ ਅੰਗਰੇਜ਼ਾਂ ਦੀ ਵੰਡੋ ਤੇ ਰਾਜ ਕਰੋ ਦੀ ਨੀਤੀ ‘ਤੇ ਆਧਾਰਿਤ ਹੈ। ਹੁਣ ਸੰਵਿਧਾਨਕ ਸੰਸਥਾਵਾਂ ਕਮਜ਼ੋਰ ਹੋ ਰਹੀਆਂ ਹਨ।
ਮਨਮੋਹਨ ਸਿੰਘ ਨੇ ਕਿਹਾ, ‘ਮੇਰਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਵਿਸ਼ੇਸ਼ ਮਹੱਤਵ ਹੈ। ਇਤਿਹਾਸ ਨੂੰ ਦੋਸ਼ ਦੇਣ ਨਾਲ ਤੁਹਾਡੇ ਗੁਨਾਹਾਂ ਨੂੰ ਘਟਾਇਆ ਨਹੀਂ ਜਾ ਸਕਦਾ। ਪ੍ਰਧਾਨ ਮੰਤਰੀ ਵਜੋਂ ਕੰਮ ਕਰਦਿਆਂ ਮੈਂ ਜ਼ਿਆਦਾ ਬੋਲਣ ਦੀ ਬਜਾਏ ਕੰਮ ਨੂੰ ਤਰਜੀਹ ਦਿੱਤੀ। ਅਸੀਂ ਸਿਆਸੀ ਲਾਭ ਲਈ ਦੇਸ਼ ਦੀ ਵੰਡ ਨਹੀਂ ਕੀਤੀ।
Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.